ਪੰਜਾਬ ਪੁਲਿਸ ’ਚ ਗ਼ੈਰ ਪੰਜਾਬੀਆਂ ਦੀ ਭਰਤੀ ਦਾ ਮਾਮਲਾ ਚਰਚਾ ‘ਚ

85

ਪੰਜਾਬ ਪੁਲਿਸ ਵਿੱਚ ਕਥਿਤ ਤੌਰ ’ਤੇ ਨਿਯਮਾਂ ਦੀ ਅਣਦੇਖੀ ਕਰਕੇ ਗ਼ੈਰ-ਪੰਜਾਬੀਆਂ ਦੀ ਭਰਤੀ ਬਾਰੇ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਦਾ ਨੋਟਿਸ ਲੈਂਦਿਆਂ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੀਜੀਪੀ ਤੋਂ ਇਸ ਸਬੰਧੀ ਵਿਸਥਾਰਤ ਰਿਪੋਰਟ ਮੰਗੀ ਹੈ। ਉਪ ਮੁੱਖ ਮੰਤਰੀ ਨੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਨਾਲ ਸਬੰਧਤ ਸਾਰੇ ਤੱਥ ਪੇਸ਼ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਇਹ ਗੰਭੀਰ ਮੁੱਦਾ ਹੈ, ਜਿਸ ’ਤੇ ਤੁਰੰਤ ਕਾਰਵਾਈ ਦੀ ਲੋੜ ਹੈ। ਮੰਤਰੀ ਨੇ ਡੀਜੀਪੀ ਨੂੰ ਹਫ਼ਤੇ ਵਿੱਚ ਰਿਪੋਰਟ ਸੌਂਪਣ ਲਈ ਕਿਹਾ ਤਾਂ ਜੋ ਅਗਲੀ ਕਾਰਵਾਈ ਕੀਤੀ ਜਾ ਸਕੇ। ਰੰਧਾਵਾ ਜਿਨ੍ਹਾਂ ਕੋਲ ਗ੍ਰਹਿ ਮੰਤਰਾਲਾ ਵੀ ਹੈ, ਨੇ ਕਿਹਾ ਕਿ ਪੰਜਾਬ ਸਰਕਾਰ ਮਾਮਲੇ ਦੀ ਤਹਿ ਤੱਕ ਜਾਵੇਗੀ ਅਤੇ ਕਾਨੂੰਨ ਦੀ ਉਲੰਘਣਾ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ।

Real Estate