ਚੰਡੀਗੜ੍ਹ ‘ਚ ਪੈਟਰੋਲ ਤੇ ਡੀਜ਼ਲ ’ਤੇ 7 ਰੁਪਏ ਪ੍ਰਤੀ ਲਿਟਰ ਵੈਟ ਘਟਿਆ ਗਿਆ

98

ਭਾਰਤ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ’ਤੇ ਐਕਸਾਈਜ਼ ਡਿਊਟੀ ’ਚ ਕਟੌਤੀ ਕਰਨ ਮਗਰੋਂ ਚੰਡੀਗੜ੍ਹ ਪ੍ਰਸ਼ਾਸਨ ਨੇ ਤੇਲ ਦੀਆਂ ਕੀਮਤਾਂ ਵਿੱਚ 7 ​​ਰੁਪਏ ਪ੍ਰਤੀ ਲਿਟਰ ਵੈਲਿਊ ਐਡਿਡ ਟੈਕਸ (ਵੈਟ) ਘਟਾਉਣ ਦਾ ਐਲਾਨ ਕੀਤਾ ਹੈ। ਇਸ ਸਬੰਧ ਵਿੱਚ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ, ‘ਕੇਂਦਰ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੀ ਕਟੌਤੀ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ 4 ਨਵੰਬਰ ਦੀ ਅੱਧੀ ਰਾਤ ਤੋਂ ਪੈਟਰੋਲ ਤੇ ਡੀਜ਼ਲ ਉੱਤੇ ਵੈਟ ਵਿੱਚ 7 ​​ਰੁਪਏ ਪ੍ਰਤੀ ਲਿਟਰ ਦੀ ਕਟੌਤੀ ਕਰ ਦਿੱਤੀ ਹੈ।

Real Estate