ਸਿੱਧੂ ਕੰਮ ਨਹੀਂ ਕਰਨ ਦੇ ਰਿਹਾ : AG ਦਿਓਲ

87

ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਏਪੀਐੱਸ ਦਿਓਲ ਨੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਉੱਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸਿੱਧੂ ਗਲਤ ਜਾਣਕਾਰੀ ਦੇ ਰਹੇ ਹਨ ਅਤੇ ਪੰਜਾਬ ਸਰਕਾਰ ਤੇ ਏਜੀ ਦੇ ਕੰਮਕਾਰ ਵਿਚ ਦਖਲ ਅੰਦਾਜ਼ੀ ਕਰ ਰਹੇ ਹਨ । ਬੀਤੇ ਕੱਲ੍ਹ ਕਾਂਗਰਸੀ ਵਿਧਾਇਕ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਦਿੱਤਾ ਆਪਣਾ ਅਸਤੀਫ਼ਾ ਵਾਪਿਸ ਲੈਂਦਿਆ ਚੰਡੀਗੜ੍ਹ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਹ ਨਵਾਂ ਏਜੀ ਅਤੇ ਡੀਜੀਪੀ ਦੇ ਨਵੇਂ ਪੈਨਲ ਆਉਣ ਤੋਂ ਬਾਅਦ ਹੀ ਉਹ ਦਫ਼ਤਰ ਵਿੱਚ ਕੰਮਕਾਜ ਸੰਭਾਲਣਗੇ। ਨਵਜੋਤ ਸਿੰਘ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਸਰਕਾਰ ਵੱਲੋਂ ਨਵੀਆਂ ਨਿਯੁਕਤੀਆਂ ਆਉਣ ਤੋਂ ਬਾਅਦ ਅਸਤੀਫ਼ਾ ਦਿੱਤਾ ਸੀ। ਸਿੱਧੂ ਦਾ ਕਹਿਣਾ ਹੈ ਕਿ ਉਹ ਕਾਂਗਰਸ ਲੀਡਰ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਲਈ ਅਸਤੀਫ਼ਾ ਵਾਪਿਸ ਲੈ ਰਹੇ ਹਨ। ਸਿੱਧੂ ਨੇ ਕਿਹਾ ਕਿ ਇਹ ਪਾਰਟੀ ਦੇ ਵੱਕਾਰ ਦਾ ਸਵਾਲ ਸੀ ਨਾ ਕਿ ਕੋਈ ਨਿੱਜੀ ਵਿਰੋਧ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ‘ਤੇ ਪਿਛਲੀ ਸਰਕਾਰ ਨੂੰ ਲੋਕਾਂ ਨੇ ਗੱਦੀ ਤੋਂ ਉਤਾਰਿਆ ਸੀ। ਮੌਜੂਦਾ ਸਰਕਾਰ ਦੇ ਮੁੱਖ ਮੰਤਰੀ ਨੂੰ ਵੀ ਇਨ੍ਹਾਂ ਕਾਰਨਾਂ ਕਰਕੇ ਹੀ ਬਦਲਿਆ ਗਿਆ ਸੀ। ਪਰ ਇਹ ਦੋਵੇਂ ਮੁੱਦੇ ਅੱਜ ਵੀ ਉੱਥੇ ਹੀ ਖੜ੍ਹੇ ਹਨ।

Real Estate