ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਦੇ ਜਵਾਈ ਦੀ ਐਡੀਸ਼ਨਲ ਐਡਵੋਕੇਟ ਜਨਰਲ ਵਜੋਂ ਨਿਯੁਕਤੀ ਸਵਾਲਾਂ ਦੇ ਘੇਰੇ ‘ਚ

80

ਪੰਜਾਬ ਦੇ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਨੂੰ ਅਹਿਮ ਅਹੁਦਾ ਮਿਲਿਆ ਹੈ। ਤਰੁਣਵੀਰ ਸਿੰਘ ਲਹਿਲ ਐਡੀਸ਼ਨਲ ਐਡਵੋਕੇਟ ਜਨਰਲ ਬਣੇ ਹਨ। ਜਿਸ ਤੋਂ ਬਾਅਦ ਰੰਧਾਵਾ ਵਿਵਾਦਾਂ ਵਿੱਚ ਘਿਰ ਗਏ ਹਨ। ਇਸ ਨਿਯੁਕਤੀ ਤੋਂ ਬਾਅਦ ਵਿਰੋਧੀਆਂ ਵੱਲੋਂ ਸਵਾਲ ਚੁੱਕੇ ਜਾ ਰਹੇ ਹਨ।
ਇਸ ਤੇ ਆਮ ਆਦਮੀ ਪਾਰਟੀ ਨੇ ਕਿਹਾ ਹੈ “ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਜੀ ਦੇ ਜਵਾਈ ਸਾਹਿਬ ਨੂੰ ਪੰਜਾਬ ਦੇ ਐਡੀਸ਼ਨਲ ਐਡਵੋਕੇਟ ਜਨਰਲ ਲੱਗਣ ਉੱਤੇ ਬਹੁਤ ਬਹੁਤ ਮੁਬਾਰਕਬਾਦ।ਘਰ ਘਰ ਰੁਜਗਾਰ!!!!!!”

Real Estate