ਹਸਪਤਾਲ ਦੇ ਬੱਚਿਆਂ ਵਾਲੇ ਵਾਰਡ ਵਿੱਚ ਅੱਗ ਲੱਗਣ ਨਾਲ 4 ਬੱਚਿਆਂ ਦੀ ਮੌਤ, ਕਈ ਝੁਲਸੇ

92

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਦੇ ਹਮੀਦੀਆ ਹਸਪਤਾਲ ਕੈਂਪਸ ਦੇ ਕਮਲਾ ਨਹਿਰੂ ਹਸਪਤਾਲ ‘ਚ ਸੋਮਵਾਰ ਰਾਤ ਕਰੀਬ 9 ਵਜੇ ਅੱਗ ਲੱਗ ਗਈ। ਅੱਗ ਲੱਗਣ ਦੀ ਘਟਨਾ ਇਮਾਰਤ ਦੀ ਤੀਜੀ ਮੰਜ਼ਿਲ ‘ਤੇ ਸਥਿਤ ਬਾਲ ਰੋਗ ਵਿਭਾਗ ‘ਚ ਵਾਪਰੀ। ਅੱਗ ਲੱਗ ਜਾਣ ਕਾਰਨ ਉੱਥੇ ਦਾਖਲ ਚਾਰ ਬੱਚਿਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਹਸਪਤਾਲ ‘ਚ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਹੈ। ਤੀਜੀ ਮੰਜ਼ਿਲ ‘ਤੇ ਅੱਗ ਲੱਗਣ ਕਾਰਨ ਹਸਪਤਾਲ ਦੀਆਂ ਹੋਰ ਮੰਜ਼ਿਲਾਂ ‘ਤੇ ਧੂੰਆਂ ਭਰ ਗਿਆ, ਜਿਸ ਕਾਰਨ ਉਥੇ ਮੌਜੂਦ ਮਰੀਜ਼ਾਂ ਨੂੰ ਵੀ ਦੂਜੀਆਂ ਥਾਵਾਂ ‘ਤੇ ਸ਼ਿਫਟ ਕੀਤਾ ਜਾ ਰਿਹਾ ਹੈ ਅਤੇ ਹਸਪਤਾਲ ਦੀ ਇਮਾਰਤ ਨੂੰ ਤੇਜ਼ੀ ਨਾਲ ਖਾਲੀ ਕਰਵਾਇਆ ਜਾ ਰਿਹਾ ਹੈ।
ਇਸ ਦੀ ਪੁਸ਼ਟੀ ਕਰਦਿਆਂ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕੀਤਾ, “ਹਸਪਤਾਲ ਦੇ ਬੱਚਿਆਂ ਦੇ ਵਾਰਡ ਵਿੱਚ ਅੱਗ ਲੱਗਣ ਦੀ ਘਟਨਾ ਬਹੁਤ ਦੁਖਦ ਹੈ। ਬਚਾਅ ਕਾਰਜ ਤੇਜ਼ੀ ਨਾਲ ਕੀਤੇ ਗਏ, ਅੱਗ ‘ਤੇ ਕਾਬੂ ਪਾ ਲਿਆ ਗਿਆ ਪਰ ਬਦਕਿਸਮਤੀ ਨਾਲ ਤਿੰਨ ਬੱਚੇ, ਜੋ ਕਿ ਪਹਿਲਾਂ ਹੀ ਗੰਭੀਰ ਬਿਮਾਰ ਸਨ, ਨੂੰ ਬਚਾਇਆ ਨਹੀਂ ਜਾ ਸਕਿਆ। ਉਨ੍ਹਾਂ ਕਿਹਾ ਕਿ ਭੋਪਾਲ ਦੇ ਕਮਲਾ ਨਹਿਰੂ ਹਸਪਤਾਲ ਦੇ ਬੱਚਿਆਂ ਦੇ ਵਾਰਡ ਵਿੱਚ ਅੱਗ ਲੱਗਣ ਦੀ ਘਟਨਾ ਦੁਖਦ ਹੈ। ਘਟਨਾ ਦੀ ਉੱਚ ਪੱਧਰੀ ਜਾਂਚ ਦੇ ਨਿਰਦੇਸ਼ ਦਿੱਤੇ ਗਏ ਹਨ।”

Real Estate