ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਛੱਡੀ ਪਾਰਟੀ

97
ਆਦਮੀ ਪਾਰਟੀ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ । ਵਿਧਾਇਕ ਰੁਪਿੰਦਰ ਕੌਰ ਰੂਬੀ ਨੇ ਆਪਣੇ ਫੇਸਬੁੱਕ ਤੇ ਲਿਖਿਆ ਹੈ ਕਿ “ਸ਼੍ਰੀ ਅਰਵਿੰਦ ਕੇਜਰੀਵਾਲ ਜੀ, ਕਨਵੀਨਰ, ਆਮ ਆਦਮੀ ਪਾਰਟੀ। ਭਗਵੰਤ ਸਿੰਘ ਮਾਨ ਜੀ,ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ।
ਮੈਂ ਰੁਪਿੰਦਰ ਕੌਰ ਰੂਬੀ ਵਿਧਾਇਕਾ ਹਲਕਾ ਬਠਿੰਡਾ ਦਿਹਾਤੀ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦਿੰਦੀ ਹਾਂ। ਕਿਰਪਾ ਕਰਕੇ ਮੇਰਾ ਅਸਤੀਫ਼ਾ ਮਨਜ਼ੂਰ ਕੀਤਾ ਜਾਵੇ ਜੀ। ”
ਖ਼ਬਰਾਂ ਅਨੁਸਾਰ ਵਿਧਾਇਕ ਰੂਬੀ ਨੇ ਬਠਿੰਡਾ ਦਿਹਾਤੀ ਦੀ ਜਗ੍ਹਾ ਭੁੱਚੋ ਹਲਕੇ ਤੋਂ ਚੋਣ ਲੜਨ ਦੀ ਇੱਛਾ ਪ੍ਰਗਟਾਈ ਸੀ, ਪਰ ਆਪ ਲੀਡਰਸ਼ਿਪ ਨੇ ਵਿਧਾਇਕਾਂ ਦੇ ਵਿਧਾਨ ਸਭਾ ਖੇਤਰ ਬਦਲਣ ਤੋਂ ਮਨ੍ਹਾ ਕਰ ਦਿੱਤਾ ਹੈ। ਰੂਬੀ ਦੇ ਅਸਤੀਫ਼ੇ ਪਿੱਛੇ ਇਕ ਕਾਰਨ ਇਹ ਵੀ ਮੰਨਿਆ ਜਾ ਰਿਹਾ ਹੈ।
Real Estate