ਰੂਬੀ ਦੇ ਕਾਂਗਰਸ ‘ਚ ਜਾਣ ‘ਤੇ ਹਰਪਾਲ ਚੀਮਾ ਨੇ ਕੱਸਿਆ ਤੰਜ਼ ਅੱਗੋਂ ਮਿਲਿਆ ਠੋਕਵਾਂ ਜਵਾਬ

58

ਬਠਿੰਡਾ ਦਿਹਾਤੀ ਤੋਂ ਆਪ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਦੌਰਾਨ ‘ਆਪ’ ਵਿਧਾਇਕ ਹਰਪਾਲ ਚੀਮਾ ਨੇ ਰੁਪਿੰਦਰ ਕੌਰ ਦੇ ਕਾਂਗਰਸ ‘ਚ ਸ਼ਾਮਲ ਹੋਣ ਦੀ ਖ਼ਬਰ ‘ਤੇ ਤੰਜ਼ ਕੱਸਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ “ਰੁਪਿੰਦਰ ਰੂਬੀ ਸਾਡੀ ਛੋਟੀ ਭੈਣ ਹੈ, ਜਿੱਥੇ ਵੀ ਜਾਵੇ ਖੁਸ਼ ਰਹੇ। ਇਸ ਵਾਰ ਉਨ੍ਹਾਂ ਨੂੰ ‘ਆਪ’ ਤੋਂ ਟਿਕਟ ਮਿਲਣ ਦੇ ਚਾਂਸ ਨਹੀਂ ਸਨ, ਇਸ ਲਈ ਕਾਂਗਰਸ ਜੁਆਇੰਨ ਕਰ ਰਹੇ ਹਨ। ਕਾਂਗਰਸ ਨੂੰ ਬੇਨਤੀ ਹੈ ਕਿ ਰੂਬੀ ਨਾਲ ਧੋਖਾ ਨਾ ਕਰਨ ਅਤੇ ਬਠਿੰਡਾ ਦਿਹਾਤੀ ਤੋਂ ਉਨ੍ਹਾਂ ਨੂੰ ਟਿਕਟ ਜ਼ਰੂਰ ਦੇਣ।”
ਚੀਮਾ ਨੂੰ ਜਵਾਬ ਦਿੰਦਿਆਂ ਰੁਪਿੰਦਰ ਰੂਬੀ ਨੇ ਕਿਹਾ ਕਿ “ਤੁਹਾਨੂੰ ਵੀ ਪਤਾ ਪਾਰਟੀ ਪੰਜਾਬ ਨੂੰ ਕਿੱਥੇ ਲੈ ਕੇ ਜਾ ਰਹੀ ਹੈ, ਮੈਂ ਇਹ ਚੁੱਪ ਚਾਪ ਨਹੀਂ ਵੇਖ ਸਕਦੀ। ਜਦ ਤੁਹਾਡਾ ਬੋਲਣ ਦਾ ਸਮਾਂ ਸੀ ਤੁਹਾਡੇ ਤੋਂ ਬੋਲਿਆਂ ਨਹੀਂ ਗਿਆ,ਨਾ ਪੰਜਾਬ ਦੇ ਲੋਕਾਂ ਲਈ ਆਵਾਜ਼ ਚੁੱਕ ਸਕੇ,ਨਾ ਸ। ਭਗਵੰਤ ਸਿੰਘ ਮਾਨ ਲਈ। ਰਹੀ ਟਿਕਟ ਦੀ ਗੱਲ ਤੁਸੀਂ ਮੇਰੇ ਖ਼ਿਲਾਫ਼ ਚੋਣ ਲੜ ਕੇ ਵੇਖ ਲਵੋ।”

Real Estate