ਇਹੀ ਬਿਆਨ ਦੇਣ ਲਈ ਕੰਗਨਾ ਨੂੰ ਪਦਮ ਸ਼੍ਰੀ ਦਿੱਤਾ ਗਿਆ !

66

ਫਿਲਮੀ ਅਦਾਕਾਰ ਕੰਗਨਾ ਦੇ ਆਪਣੇ ਸੂਬੇ ਹਿਮਾਚਲ ਵਿੱਚ ਉਸ ਦੇ ਬਿਆਨ ਨੂੰ ਲੈ ਕੇ ਵਿਰੋਧ ਕੀਤਾ ਜਾ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਤੋਂ ਜਵਾਬ ਮੰਗਿਆ ਗਿਆ ਹੈ। ਹਿਮਾਚਲ ਕਾਂਗਰਸ ਦੇ ਪ੍ਰਧਾਨ ਕੁਲਦੀਪ ਰਾਠੌਰ ਨੇ ਸ਼ਿਮਲਾ ‘ਚ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਕੰਗਨਾ ਦਾ ਬਿਆਨ ਦੇਸ਼ ਦੇ ਖਿਲਾਫ ਹੈ ਅਤੇ ਆਜ਼ਾਦੀ ਘੁਲਾਟੀਆਂ ਦਾ ਅਪਮਾਨ ਹੈ। ਰਾਠੌਰ ਨੇ ਕਿਹਾ ਕਿ ਸ਼ਾਇਦ ਇਹ ਬਿਆਨ ਦੇਣ ਲਈ ਕੰਗਨਾ ਨੂੰ ਪਦਮ ਸ਼੍ਰੀ ਦਿੱਤਾ ਗਿਆ ਸੀ। ਉਨ੍ਹਾਂ ਨੇ ਕੰਗਣਾ ਦੇ ਬਿਆਨ ‘ਤੇ ਮੁੱਖ ਮੰਤਰੀ ਤੋਂ ਸਪੱਸ਼ਟੀਕਰਨ ਮੰਗਿਆ ਅਤੇ ਨਾਲ ਹੀ ਕਿਹਾ ਕਿ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨੂੰ ਵੀ ਇਸ ਮੁੱਦੇ ‘ਤੇ ਜਵਾਬ ਦੇਣਾ ਚਾਹੀਦਾ ਹੈ।
ਆਮ ਆਦਮੀ ਪਾਰਟੀ ਦੀ ਪ੍ਰੀਤੀ ਮੈਨਨ ਨੇ ਅਦਾਕਾਰਾ ਖਿਲਾਫ ਸ਼ਿਕਾਇਤ ਦਰਜ ਕਰਵਾਈ ਹੈ। ਦਿੱਲੀ ਦੀ ਸੱਤਾਧਾਰੀ ਪਾਰਟੀ ਨੇ ਰਣੌਤ ਦੇ ਬਿਆਨ ਦੀ ਨਿੰਦਾ ਕੀਤੀ ਹੈ ਅਤੇ ਨਾਲ ਹੀ ਉਨ੍ਹਾਂ ਦੇ ਖਿਲਾਫ ਦੇਸ਼ਧ੍ਰੋਹ ਦਾ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ।

Real Estate