ਗੁਰਪੁਰਬ ‘ਤੇ ਨਹੀਂ ਖੁਲ੍ਹੇਗਾ ਕਰਤਾਰਪੁਰ ਸਾਹਿਬ ਲਾਂਘਾ

81

ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹੇ ਜਾਣ ਨੂੰ ਲੈ ਕੇ ਭਾਰਤ ਸਰਕਾਰ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਅਜੇ ਇਹ ਨਹੀਂ ਖੋਲ੍ਹਿਆ ਜਾਵੇਗਾ। ਪਿਛਲੇ ਦਿਨਾਂ ਦੌਰਾਨ ਪੰਜਾਬ ਦੀਆਂ ਕਈ ਸਿਆਸੀ ਧਿਰਾਂ ਦੇ ਆਗੂਆਂ ਵੱਲੋਂ ਕਰਤਾਰਪੁਰ ਸਾਹਿਬ ਕੋਰੀਡੋਰ ਖੋਲ੍ਹਣ ਲਈ ਕੇਂਦਰ ਸਰਕਾਰ ਨੂੰ ਮੰਗ ਕੀਤੀ ਗਈ ਹੈ। ਇਥੋਂ ਤੱਕ ਕਿ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੇ ਵੀ ਵਿਸ਼ੇਸ਼ ਤੌਰ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਸੀ। ਵੀਰਵਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀਆਂ ਕਿਆਸਰਾਈਆਂ ਦੇ ਸਵਾਲ ‘ਤੇ ਵਿਦੇਸ਼ ਮੰਤਰਾਲੇ ਦਾ ਇਹ ਬਿਆਨ ਆਇਆ ਹੈ। ਕਰਤਾਰਪੁਰ ਸਾਹਿਬ ਕੋਰੀਡੋਰ ਮਾਰਚ 2020 ਤੋਂ ਕੋਰੋਨਾ ਕਰਕੇ ਬੰਦ ਹੈ।ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ 1500 ਤੀਰਥ ਯਾਤਰੀਆਂ ਦਾ ਇੱਕ ਜੱਥਾ 17 ਤੋਂ 26 ਨਵੰਬਰ ਤੱਕ ਪਾਕਿਸਤਾਨ ਜਾ ਰਿਹਾ ਹੈ, ਪਰ ਇਹ ਯਾਤਰਾ ਅਟਾਰੀ-ਵਾਹਘਾ ਚੈਕ ਪੁਆਇੰਟ ਤੋਂ ਹੀ ਹੋਵੇਗੀ।ਇਸ ਤੋਂ ਇਲਾਵਾ ਪਾਕਿਸਤਾਨ ਨੇ ਵੀ ਭਾਰਤ ਨੂੰ ਕਰਤਾਰਪੁਰ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਸਿੱਖ ਸ਼ਰਧਾਲੂਆਂ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੇ ਜਸ਼ਨਾਂ ਲਈ ਪਵਿੱਤਰ ਸਥਾਨ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਸੀ।

Real Estate