ਭਾਜਪਾਈਆਂ ਦੀ ਚਹੇਤੀ ਕੰਗਨਾ ਕਹਿੰਦੀ “ਆਜ਼ਾਦੀ ਤਾਂ ਸਾਨੂੰ 2014 ‘ਚ ਮਿਲੀ ਹੈ”

84

ਭਾਜਪਾ ਪਾਰਟੀ ਦੀ ਸਮਥਕ ਅਦਾਕਾਰ ਕੰਗਨਾ ਰਣੌਤ ਨੇ ਕਿਹਾ ਹੈ ਕਿ , ‘ਦੋਸਤੋ ਬਤੌਰ ਕਲਾਕਾਰ ਮੈਨੂੰ ਬਹੁਤ ਪਿਆਰ ਤੇ ਸਨਮਾਨ ਮਿਲਿਆ ਹੈ ਪਰ ਅੱਜ ਮੇਰੀ ਜ਼ਿੰਦਗੀ ’ਚ ਪਹਿਲੀ ਵਾਰ ਮੈਨੂੰ ਇਕ ਆਦਰਸ਼ ਨਾਗਰਿਕ ਹੋਣ ਦਾ ਪੁਰਸਕਾਰ ਮਿਲਿਆ ਹੈ।’ ਉਸ ਨੇ ਅੱਗੇ ਕਿਹਾ, ‘ਜਦੋਂ ਦੇਸ਼ ਬਾਰੇ ਵਧੇਰੇ ਜਾਗਰੂਕਤਾ ਆਈ, ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ, ਭਾਵੇਂ ਉਹ ਜਿਹਾਦੀ ਹੋਣ ਜਾਂ ਖਾਲਿਸਤਾਨੀ, ਜਾਂ ਦੁਸ਼ਮਣ, ਉਨ੍ਹਾਂ ਵਿਰੁੱਧ ਆਵਾਜ਼ ਉਠਾਈ। ਮੈਨੂੰ ਨਹੀਂ ਪਤਾ ਮੇਰੇ ’ਤੇ ਕਿੰਨੇ ਕੇਸ ਹਨ। ਅਕਸਰ ਲੋਕ ਮੈਨੂੰ ਪੁੱਛਦੇ ਹਨ ਕਿ ਇਹ ਸਭ ਕਰਕੇ ਮੈਨੂੰ ਕੀ ਮਿਲਦਾ ਹੈ? ਇਹ ਤੁਹਾਡਾ ਕੰਮ ਨਹੀਂ ਹੈ ਤਾਂ ਉਨ੍ਹਾਂ ਲੋਕਾਂ ਦਾ ਜਵਾਬ ਹੈ ਮੈਨੂੰ ਪਦਮ ਸ਼੍ਰੀ ਦੇ ਰੂਪ ’ਚ, ਜੋ ਸਨਮਾਨ ਮਿਲਿਆ ਹੈ, ਉਹ ਕਈਆਂ ਦੇ ਮੂੰਹ ਬੰਦ ਕਰ ਦੇਵੇਗਾ। ਇਸ ਲਈ ਮੈਂ ਇਸ ਦੇਸ਼ ਦਾ ਦਿਲੋਂ ਧੰਨਵਾਦ ਕਰਦੀ ਹਾਂ।’
ਗਨਾ ਰਣੌਤ ਨੇ ਕਿਹਾ, ”ਆਜ਼ਾਦੀ ਜੇ ਭੀਖ ‘ਚ ਮਿਲੇ ਤਾਂ ਕੀ ਉਹ ਆਜ਼ਾਦੀ ਹੋ ਸਕਦੀ ਹੈ? ਸਾਵਰਕਰ, ਰਾਣੀ ਲਕਸ਼ਮੀਬਾਈ, ਨੇਤਾ ਸੁਭਾਸ਼ਚੰਦਰ ਬੋਸ ਇਨ੍ਹਾਂ ਲੋਕਾਂ ਦੀ ਗੱਲ ਕਰਾਂ ਤਾਂ ਇਹ ਲੋਕ ਜਾਣਦੇ ਸੀ ਕਿ ਖੂਨ ਵਹੇਗਾ ਪਰ ਇਹ ਵੀ ਯਾਦ ਰਹੇ ਕਿ ਹਿੰਦੁਸਤਾਨੀ ਖੂਨ ਨਹੀਂ ਵਹਾਉਣਾ ਚਾਹੀਦਾ। ਬੇਸ਼ੱਕ, ਉਸ ਨੇ ਆਜ਼ਾਦੀ ਦੀ ਕੀਮਤ ਅਦਾ ਕੀਤੀ ਪਰ ਇਹ ਆਜ਼ਾਦੀ ਨਹੀਂ ਸੀ, ਭੀਖ ਮੰਗਣੀ ਸੀ। ਆਜ਼ਾਦੀ ਤਾਂ ਸਾਨੂੰ 2014 ‘ਚ ਮਿਲੀ ਹੈ।”
ਕੰਗਨਾ ਰਣੌਤ ਦੇ ਇਸ ਬਿਆਨ ਤੇ ਬੀਜੇਪੀ ਸੰਸਦ ਮੈਂਬਰ ਵਰੁਣ ਗਾਂਧੀ ਨੇ ਨਿਸ਼ਾਨਾ ਸਾਧਿਆ ਹੈ। ਵਰੁਣ ਗਾਂਧੀ ਨੇ ਕੰਗਨਾ ਰਣੌਤ ‘ਤੇ ਆਜ਼ਾਦੀ ਸੈਨਾਨੀਆਂ ਦਾ ਅਪਮਾਨ ਕਰਨ ਦਾ ਦੋਸ਼ ਲਾਇਆ ਅਤੇ ਕਿਹਾ ਕੰਗਨਾ ਦੀ ਸੋਚ ਨੂੰ ਮੈਂ ਪਾਗਲਪਨ ਜਾਂ ਦੇਸ਼ਧ੍ਰੋਹ ਕੀ ਕਹਾਂ? ਵਰੁਣ ਗਾਂਧੀ ਨੇ ਟਵਿੱਟਰ ‘ਤੇ ਲਿਖਿਆ, ”ਕਦੇ ਮਹਾਤਮਾ ਗਾਂਧੀ ਦੀ ਕੁਰਬਾਨੀ ਤੇ ਤਪੱਸਿਆ ਦਾ ਅਪਮਾਨ, ਕਦੇ ਉਨ੍ਹਾਂ ਦੇ ਕਾਤਲ ਦਾ ਸਨਮਾਨ ਤੇ ਹੁਣ ਸ਼ਹੀਦ ਮੰਗਲ ਪਾਂਡੇ ਤੋਂ ਲੈ ਕੇ ਰਾਣੀ ਲਕਸ਼ਮੀਬਾਈ, ਭਗਤ ਸਿੰਘ, ਚੰਦਰਸ਼ੇਖਰ ਆਜ਼ਾਦ, ਨੇਤਾ ਜੀ ਸੁਭਾਸ਼ ਚੰਦਰ ਬੋਸ ਤੇ ਲੱਖਾਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਦਾ ਅਪਮਾਨ। ਕੀ ਮੈਂ ਇਸ ਸੋਚ ਨੂੰ ਪਾਗਲਪਨ ਕਹਾਂ ਜਾਂ ਦੇਸ਼ਧ੍ਰੋਹ?

Real Estate