18 ਨਵੰਬਰ ਤੱਕ ਰਿਮਾਂਡ ਤੇ ਖਹਿਰਾ

76
ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਵਲੋਂ ਗ੍ਰਿਫਤਾਰ ਕੀਤਾ ਗਿਆ ਹੈ। ਈਡੀ ਨੇ ਅਮਰੀਕਾ ਦੌਰੇ ਸਮੇਤ ਕਈ ਮੁੱਦਿਆਂ ‘ਤੇ ਸੁਖਪਾਲ ਖਹਿਰਾ ਦਾ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਹੈ। ਈਡੀ ਨੇ ਅਦਾਲਤ ਤੋਂ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।ਈਡੀ ਅਮਰੀਕਾ ਦੌਰੇ ਦੇ ਨਾਲ-ਨਾਲ ਕਈ ਮੁੱਦਿਆਂ ‘ਤੇ ਸੁਖਪਾਲ ਖਹਿਰਾ ਕੋਲੋਂ ਪੁੱਛਗਿੱਛ ਕਰੇਗੀ। ਈਡੀ ਹੁਣ ਸੁਖਪਾਲ ਖਹਿਰਾ ਨੂੰ ਪੁੱਛਗਿੱਛ ਲਈ ਦਿੱਲੀ ਲੈ ਕੇ ਜਾਵੇਗੀ। ਸੁਖਪਾਲ ਖਹਿਰਾ ਨੂੰ 18 ਨਵੰਬਰ ਨੂੰ ਸਵੇਰੇ 10 ਵਜੇ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਦੱਸ ਦੇਈਏ ਕਿ ਈਡੀ ਦੀ ਟੀਮ ਨੇ ਵੀਰਵਾਰ ਨੂੰ ਸੁਖਪਾਲ ਖਹਿਰਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਤਸੱਲੀਬਖਸ਼ ਜਵਾਬ ਨਾ ਮਿਲਣ ‘ਤੇ ਉਹਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
Real Estate