ਕੈਪਟਨ ਦੀ ਗਾਂਧੀਆਂ ਨਾਲ ਵਧੀ ਦੂਰੀ

70

ਪਟਿਅਲਾ ਤੋਂ ਬਾਗੀ ਕਾਂਗਰਸੀ ਵਿਧਾਇਕ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਪੰਜਾਬ ਸਰਕਾਰ ਦੇ ਇੱਕ ਮੰਤਰੀ ਵੱਲੋਂ ਕੀਤੇ ਗਏ ਦਾਅਵਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਕਿ ਉਹ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨੂੰ ਮਿਲਣਗੇ ਅਤੇ ਉਹ ਪਾਰਟੀ ਵਿੱਚ ਵਾਪਸ ਆਉਣਗੇ। ਐਤਵਾਰ ਕੈਪਟਨ ਦੀ ਪਤਨੀ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਗਈ ਸੀ, ਜਿਸ ਪਿੱਛੋਂ ਇਹ ਕਿਆਸਰਾਈਆਂ ਜ਼ੋਰ ਫੜ ਗਈਆਂ ਸਨ ਕਿ ਕੈਪਟਨ ਸ਼ਾਇਦ ਦੁਬਾਰਾ ਕਾਂਗਰਸ ਵਿੱਚ ਸ਼ਾਮਲ ਹੋ ਸਕਦੇ ਹਨ। ਕੈਪਟਨ ਅਮਰਿੰਦਰ ਨੇ ਦੁਹਰਾਉਂਦੇ ਹੋਏ ਕਿਹਾ ਕਿ, “ਇਹ ਗਲਤ ਅਤੇ ਸ਼ਰਾਰਤੀ ਧਾਰਨਾਵਾਂ ਹਨ, ਜੋ ਜ਼ਾਹਰ ਤੌਰ ‘ਤੇ ਕਿਸੇ ਅਣਗਹਿਲੀ ਨਾਲ ਬਣਾਈਆਂ ਗਈਆਂ ਹਨ।” ਉਨ੍ਹਾਂ ਕਿਹਾ ਕਿ ਉਹ ਆਪਣੀ ਪਾਰਟੀ ਨੂੰ ਢਾਲ ਰਹੇ ਹਨ ਅਤੇ ਜਥੇਬੰਦਕ ਢਾਂਚੇ ਨੂੰ ਅੰਤਿਮ ਛੋਹਾਂ ਦੇ ਰਹੇ ਹਨ। ਉਨ੍ਹਾਂ ਅੱਗੇ ਕਿਹਾ, “ਅਸੀਂ ਭਾਰਤੀ ਚੋਣ ਕਮਿਸ਼ਨ ਵੱਲੋਂ ਆਪਣੀ ਪਾਰਟੀ, ਪੰਜਾਬ ਲੋਕ ਕਾਂਗਰਸ ਦੀ ਰਜਿਸਟ੍ਰੇਸ਼ਨ ਅਤੇ ਪਾਰਟੀ ਚਿੰਨ੍ਹ ਦੀ ਅਲਾਟਮੈਂਟ ਦੀ ਉਡੀਕ ਕਰ ਰਹੇ ਹਾਂ।”

Real Estate