ਭੁੱਖ ਹੜਤਾਲ ‘ਤੇ ਸੁਖਪਾਲ ਖਹਿਰਾ

97

ਈਡੀ ਦੀ ਹਿਰਾਸਤ ਵਿੱਚ ਸੁਖਪਾਲ ਸਿੰਘ ਖਹਿਰਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿਤੀ ਹੈ। ਖਹਿਰਾ ਦੇ ਮੁੰਡੇ ਮਹਿਤਾਬ ਖਹਿਰਾ ਸੋਸ਼ਲ ਮੀਡੀਆ ਤੇ ਦੱਸਿਆ ਹੈ ਕਿ “ਚੰਡੀਗੜ੍ਹ ਪੁਲਿਸ ਵਲੋਂ ਉਨ੍ਹਾਂ ਨਾਲ ਕੀਤੇ ਅਣਮਨੁੱਖੀ ਸਲੂਕ ਕਾਰਨ ਉਨ੍ਹਾਂ ਦੇ ਪਿਤਾ ਸੁਖਪਾਲ ਸਿੰਘ ਖਹਿਰਾ ਪਹਿਲਾਂ ਹੀ ਭੁੱਖ ਹੜਤਾਲ ‘ਤੇ ਹਨ।” “ਉਸ ਦੀ ਸਿੱਖੀ ‘ਤੇ ਹਮਲੇ ਹੋ ਰਹੇ ਹਨ, ਪਾਂਡੇ ਨਾਂ ਦਾ ਪੁਲਿਸ ਅਫ਼ਸਰ ਉਨ੍ਹਾਂ ਨੂੰ ਕਹਿੰਦਾ ਹੈ ਕਿ ਉਹ ਆਪਣੇ ਹੱਥ ਵਿਚੋਂ ਕੜਾ ਲਾਹ ਦੇਣ, ਜੋ ਸਾਡੇ ਗੁਰੂਆਂ ਦੀ ਨਿਸ਼ਾਨੀ ਹੈ। ਉਨ੍ਹਾਂ ਦੇ ਕਿਸੇ ਵੀ ਨੁਕਸਾਨ ਲਈ ਚੰਡੀਗੜ੍ਹ ਪੁਲਿਸ ਅਤੇ ਉਨ੍ਹਾਂ ਦੇ ਅਧਿਕਾਰੀ ਜ਼ਿੰਮੇਵਾਰ ਹੋਣਗੇ।” “ਇਹ ਭੁੱਖ ਹੜਤਾਲ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਉਨ੍ਹਾਂ ਦੀ ਸਿੱਖੀ ‘ਤੇ ਹਮਲਾ ਕਰਕੇ ਉਸ ਦੇ ਮੌਲਿਕ ਅਧਿਕਾਰਾਂ ‘ਤੇ ਡਾਕਾ ਮਾਰਨ ਵਾਲਿਆਂ ਵਿਰੁੱਧ ਕਾਰਵਾਈ ਨਹੀਂ ਕੀਤੀ ਜਾਂਦੀ। “

Real Estate