ਪੰਜਾਬ ਦੇ ਭਾਜਪਾਈ ਆਗੂਆਂ ਦੀ ਅਪੀਲ ਤੇ ਹੁਣ ਖੁੱਲ੍ਹੇਗਾ ਕਰਤਾਰਪੁਰ ਲਾਂਘਾ

53

ਹੁਣ ਖ਼ਬਰਾਂ ਹਨ ਕਿ ਭਾਰਤ ਸਰਕਾਰ 19 ਨਵੰਬਰ ਨੂੰ ਗੁਰੂ ਨਾਨਕ ਸਾਹਿਬ ਜੀ ਦੇ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਖੋਲਣ ‘ਤੇ ਵਿਚਾਰ ਕਰ ਰਹੀ ਹੈ। ਇਸ ਤੋਂ ਪਹਿਲਾਂ ਖ਼ਬਰਾਂ ਆਈਆਂ ਸਨ ਕਿ ਗੁਰਪੁਰਬ ਤੇ ਲਾਂਘਾ ਨਹੀਂ ਖੁੱਲੁਗਾ। ਪਿਛਲੇ 2 ਦਿਨਾਂ ਤੋਂ ਪੰਜਾਬ ਭਾਜਪਾ ਲੀਡਰਸ਼ਿਪ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ,ਪ੍ਰਧਾਨ ਮੰਤਰੀ ਨਰਿੰਦਰ ਮੋਦੀ , ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਇਸ ਸਬੰਧੀ ਮੰਗ ਕੀਤੀ ਹੈ। ਬੀਤੀ ਸ਼ਾਮ ਪੰਜਾਬ ਤੇ ਦਿੱਲੀ ਦਾ ਵਫਦ ਨੇ ਗ੍ਰਹਿ ਮੰਤਰੀ ਨੂੰ ਮਿਲਿਆ, ਜਿਸ ਮਗਰੋਂ ਭਾਜਪਾ ਆਗੂ ਅਸ਼ਵਨੀ ਸ਼ਰਮਾ ਪੱਤਰਕਾਰਾਂ ਨੂੰ ਕਿਹਾ, “ਗ੍ਰਹਿ ਮੰਤਰੀ ਨੇ ਸਾਨੂੰ ਭਰੋਸਾ ਦਿੱਤਾ ਹੈ ਕਿ ਉਹ ਸਾਰੇ ਜ਼ਰੂਰੀ ਕਦਮ ਚੁੱਕਣਗੇ ਤਾਂ ਜੋ ਗੁਰਪੁਰਬ ਤੋਂ ਪਹਿਲਾਂ ਕਰਤਾਰਪੁਰ ਲਾਂਘਾ ਮੁੜ ਖੋਲ੍ਹਿਆ ਜਾ ਸਕੇ।” ਸ਼ਰਮਾ ਨੇ ਕਿਹਾ ਕਿ ਕੋਵਿਡ ਮਹਾਮਾਰੀ ਕਾਰਨ ਕਰਤਾਰਪੁਰ ਲਾਂਘਾ ਲੰਬੇ ਸਮੇਂ ਤੋਂ ਬੰਦ ਹੈ ਅਤੇ ਹੁਣ ਜਦੋਂ ਭਾਰਤ ਨੇ ਕੋਵਿਡ ਵੈਕਸੀਨ ਦੀਆਂ 100 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਹਨ ਅਤੇ ਕੇਸ ਵੀ ਘੱਟ ਰਹੇ ਹਨ, ਸਰਕਾਰ ਯਕੀਨੀ ਤੌਰ ‘ਤੇ ਇਸ ਲਾਂਘੇ ਨੂੰ ਦੁਬਾਰਾ ਖੋਲ੍ਹੇ।
ਐਤਵਾਰ ਨੂੰ ਪੰਜਾਬ ਭਾਜਪਾ ਲੀਡਰਸ਼ਿਪ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਸੀ। ਮੁਲਾਕਾਤ ਤੋਂ ਬਾਅਦ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਅਸੀਂ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਜਲਦੀ ਤੋਂ ਜਲਦੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਇਜ਼ਾਜਤ ਦੇਣ।

Real Estate