ਮੇਰੀ ਹੀ ਪਾਰਟੀ ਦੇ ਲੋਕ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਹਨ: ਖਹਿਰਾ

65

ਹਲਕਾ ਭੁਲੱਥ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਮੁਹਾਲੀ ਅਦਾਲਤ ਵਿਚ ਪੇਸੀ ਹੈ। ਇਸ ਦੇ ਨਾਲ ਹੀ ਪੇਸ਼ੀ ‘ਤੇ ਜਾਣ ਤੋਂ ਪਹਿਲਾਂ ਸੁਖਪਾਲ ਖਹਿਰਾ ਨੇ ਆਪਣੀ ਹੀ ਪਾਰਟੀ ‘ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਮੇਰੇ ਨਾਲ ਧੋਖਾ ਕੀਤਾ ਹੈ। ਭਾਜਪਾ ਮੇਰੇ ਖਿਲਾਫ ਸੀ, ਪਰ ਮੇਰੀ ਹੀ ਪਾਰਟੀ ਦੇ ਲੋਕ ਜੋ ਮੇਰੇ ਖਿਲਾਫ ਸਾਜ਼ਿਸ਼ ਰਚ ਰਹੇ ਹਨ, ਆਉਣ ਵਾਲੇ ਸਮੇਂ ‘ਚ ਉਹ ਉਨ੍ਹਾਂ ਦਾ ਪਰਦਾਫਾਸ਼ ਕਰਨਗੇ। ਮੈਨੂੰ ਸਿਆਸੀ ਸਾਜ਼ਿਸ਼ ਤਹਿਤ ਫਸਾਇਆ ਜਾ ਰਿਹਾ ਹੈ। ਈਡੀ ਨੂੰ ਮੇਰੇ ਖਿਲਾਫ ਕੋਈ ਸਬੂਤ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਂ ਆਪਣੇ ਸੂਬੇ ਦੇ ਲੋਕਾਂ ਲਈ ਦ੍ਰਿੜਤਾ ਨਾਲ ਲੜਿਆ ਹਾਂ। ਸੱਚ ਦੀ ਜਿੱਤ ਹੋਵੇਗੀ। ਆਉਣ ਵਾਲੇ ਸਮੇਂ ਵਿਚ ਹੋਰ ਖੁਲਾਸੇ ਕਰਾਂਗਾ। ਉਨ੍ਹਾਂ ਕਿਹਾ ਕਿ ਮੇਰੇ ਖ਼ਿਲਾਫ਼ ਕੀਤੇ ਗਏ ਮੁਕੱਦਮੇ ਅਤੇ ਲਗਾਏ ਗਏ ਇਲਜ਼ਾਮ ਮੇਰੀ ਸਿਹਤ ‘ਤੇ ਕੋਈ ਅਸਰ ਨਹੀਂ ਪਾਉਣਗੇ। ਉਨ੍ਹਾਂ ਕਿਹਾ ਕਿ ਸੱਚ ਦੇ ਲਈ ਉਨ੍ਹਾਂ ਦੀ ਲੜਾਈ ਹਮੇਸ਼ਾ ਜਾਰੀ ਰਹੇਗੀ। ਮੈਨੂੰ ਗ੍ਰਿਫ਼ਤਾਰ ਤਾਂ ਕਰ ਲਿਆ ਗਿਆ ਪਰ ਗ੍ਰਿਫ਼ਤਾਰੀ ਦਾ ਕਾਰਨ ਨਹੀਂ ਦੱਸਿਆ ਜਾ ਰਿਹਾ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ। ਡੀ।) ਵੱਲੋਂ ਸੁਖਪਾਲ ਖਹਿਰਾ ਨੂੰ ਮਨੀ ਲਾਂਡਰਿੰਗ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਅੱਜ ਅਦਾਲਤ ‘ਚ ਪੇਸ਼ੀ ਹੈ।

Real Estate