ਕੰਗਨਾ ਖ਼ਿਲਾਫ਼ ਕੇਸ ਹੋਇਆ ਦਰਜ

36

ਸੋਸ਼ਲ ਮੀਡੀਆ ’ਤੇ ਸਿੱਖ ਭਾਈਚਾਰੇ ਬਾਰੇ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਦੇ ਦੋਸ਼ ਹੇਠ ਮੁੰਬਈ ਪੁਲੀਸ ਨੇ ਫਿਲਮ ਅਦਾਕਾਰਾ ਕੰਗਨਾ ਰਣੌਤ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਇਹ ਕੇਸ ਇੱਥੇ ਨੀਮ ਸ਼ਹਿਰੀ ਖਾਰ ਥਾਣੇ ’ਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਕੰਗਨਾ (34) ਖ਼ਿਲਾਫ਼ ਆਈਪੀਸੀ ਦੀ ਧਾਰਾ 295 ਏ ਤਹਿਤ ਕੇਸ ਦਰਜ ਕੀਤਾ ਗਿਆ ਹੈ ਤੇ ਇਸ ਦੀ ਪੜਤਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਹ ਕੇਸ ਦਿੱਲੀ ਕਮੇਟੀ ਦੇ ਵਫ਼ਦ ’ਚ ਸ਼ਾਮਲ ਮੁੰਬਈ ਦੇ ਕਾਰੋਬਾਰੀ ਅਮਰਜੀਤ ਸਿੰਘ ਸੰਧੂ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਇਸੇ ਦੌਰਾਨ ਦਿੱਲੀ ਦੀ ਅਦਾਲਤ ਨੇ ਸੋਸ਼ਲ ਮੀਡੀਆ ਉਤੇ ਅਰਵਿੰਦ ਕੇਜਰੀਵਾਲ ਦਾ ਕਥਿਤ ਰੂਪ ਨਾਲ ਫ਼ਰਜ਼ੀ ਵੀਡੀਓ ਪੋਸਟ ਕਰਨ ਦੇ ਦੋਸ਼ ਵਿਚ ਭਾਜਪਾ ਆਗੂ ਸੰਬਿਤ ਪਾਤਰਾ ਖ਼ਿਲਾਫ਼ ਐਫਆਈਆਰ ਦਰਜ ਕਰਨ ਦਾ ਹੁਕਮ ਦਿੱਤਾ ਹੈ। ‘ਆਪ’ ਦਾ ਦੋਸ਼ ਹੈ ਕਿ ਇਸ ਵੀਡੀਓ ਜ਼ਰੀਏ ਕੇਜਰੀਵਾਲ ਦੀ ਸਾਖ਼ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ।

Real Estate