ਸਵਾਰੀਆਂ ਨਾਲ ਭਰੀ ਬੱਸ ਨੂੰ ਲੱਗੀ ਭਿਆਨਕ ਅੱਗ, 12 ਬੱਚਿਆਂ ਸਣੇ 48 ਲੋਕ ਸੜੇ

39

ਯੂਰਪੀ ਦੇਸ਼ ਬੁਲਗਾਰੀਆ ‘ਚ ਮੰਗਲਵਾਰ ਸਵੇਰੇ 2 ਵਜੇ ਇਕ ਬੱਸ ਨੂੰ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਵਿਚ 45 ਲੋਕਾਂ ਦੀ ਮੌਤ ਹੋ ਗਈ ਸੀ। ਮਰਨ ਵਾਲਿਆਂ ਵਿਚ 12 ਬੱਚੇ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 7 ਲੋਕ ਬੁਰੀ ਤਰ੍ਹਾਂ ਝੁਲਸ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਗ੍ਰਹਿ ਮੰਤਰਾਲੇ ਦੇ ਫਾਇਰ ਪ੍ਰੋਟੈਕਸ਼ਨ ਵਿਭਾਗ ਦੇ ਮੁਖੀ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 2 ਵਜੇ ਦੇ ਕਰੀਬ ਵਾਪਰਿਆ। ਮਰਨ ਵਾਲੇ ਜ਼ਿਆਦਾਤਰ ਲੋਕ ਉੱਤਰੀ ਮੈਸੇਡੋਨੀਆ ਦੇ ਸਨ। ਘਟਨਾ ਵਾਲੀ ਥਾਂ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ ਅਤੇ ਲੋਕਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਬੁਲਗਾਰੀਆ ਦੇ ਅੰਤਰਿਮ ਪ੍ਰਧਾਨ ਮੰਤਰੀ ਸਟੇਪਨ ਯਾਨੇਵ ਨੇ ਇਸ ਘਟਨਾ ਨੂੰ ਵੱਡੀ ਤ੍ਰਾਸਦੀ ਦੱਸਿਆ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਬੋਏਕੋ ਰਾਸ਼ਕੋਵ ਨੇ ਦੱਸਿਆ ਕਿ ਬੱਸ ‘ਚ ਲੱਗੀ ਅੱਗ ਇੰਨੀ ਭਿਆਨਕ ਸੀ ਕਿ ਇਸ ‘ਚ ਸਵਾਰ ਜ਼ਿਆਦਾਤਰ ਲੋਕ ਸੜ ਕੇ ਸੁਆਹ ਹੋ ਗਏ। ਉਹਨਾਂ ਕਿਹਾ ਕਿ ਹਾਦਸੇ ਦੀਆਂ ਤਸਵੀਰਾਂ ਭਿਆਨਕ ਹਨ। ਮੈਂ ਪਹਿਲਾਂ ਕਦੇ ਅਜਿਹਾ ਕੁਝ ਨਹੀਂ ਦੇਖਿਆ ਹੈ।

 

Real Estate