ਪ੍ਰਨੀਤ ਕੌਰ ਨੂੰ ਕਾਂਗਰਸ ਦਾ ਨੋਟਿਸ

40

ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਅਤੇ ਪਟਿਆਲਾ ਤੋਂ ਕਾਂਗਰਸੀ ਸੰਸਦ ਮੈਂਬਰ ਪ੍ਰਨੀਤ ਕੌਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਵਿਚ ਉਹਨਾਂ ਨੇ ਕਾਂਗਰਸ ਸੰਸਦ ਮੈਂਬਰ ਤੋਂ ਕੈਪਟਨ ਅਮਰਿੰਦਰ ਸਿੰਘ ਦੇ ਪ੍ਰੋਗਰਾਮਾਂ ਵਿਚ ਸ਼ਿਰਕਤ ਕਰਨ ਦਾ ਕਾਰਨ ਪੁੱਛਿਆ ਹੈ। ਹਰੀਸ਼ ਚੌਧਰੀ ਨੇ ਪ੍ਰਨੀਤ ਕੌਰ ਕੋਲੋਂ 7 ਦਿਨਾਂ ਅੰਦਰ ਜਵਾਬ ਮੰਗਿਆ ਹੈ। ਨੋਟਿਸ ਵਿਚ ਹਰੀਸ਼ ਚੌਧਰੀ ਨੇ ਕਿਹਾ ਕਿ ਉਹਨਾਂ ਨੂੰ ਕਈ ਦਿਨਾਂ ਤੋਂ ਲਗਾਤਾਰ ਪਟਿਆਲਾ ਤੋਂ ਕਾਂਗਰਸੀ ਵਰਕਰਾਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਇਸ ਲਈ ਸੰਸਦ ਮੈਂਬਰ 7 ਦਿਨਾਂ ਅੰਦਰ ਅਪਣਾ ਸਟੈਂਡ ਸਪੱਸ਼ਟ ਕਰਨ।
ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਸੀ। ਹੁਣ ਉਹਨਾਂ ਨੇ ਅਪਣੀ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਦਾ ਐਲਾਨ ਕੀਤਾ ਹੈ। ਸੰਸਦ ਮੈਂਬਰ ਪਰਨੀਤ ਕੌਰ ਅਜੇ ਵੀ ਕਾਂਗਰਸ ਪਾਰਟੀ ਵਿਚ ਹੀ ਹਨ।

Real Estate