ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਬਿੱਲ ਲੋਕ ਸਭਾ ਵਿੱਚ ਪਾਸ

114

ਭਾਰਤ ਦੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਲਈ ਬਿੱਲ ਲੋਕ ਸਭਾ ਵਿੱਚ ਪੇਸ਼ ਕੀਤਾ ਜਿਸ ਤੋਂ ਬਾਅਦ ਬਿੱਲ ਬਿਨਾਂ ਚਰਚਾ ਦੇ ਹੀ ਲੋਕ ਸਭਾ ਵਿੱਚ ਪਾਸ ਕਰ ਦਿੱਤਾ ਗਿਆ। ਬਿੱਲ ਪਾਸ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਇਹ ਬਿੱਲ ਸਾਰੀਆਂ ਥਾਵਾਂ ’ਤੇ ਪਾਸ ਹੋਵੇਗਾ ਪਰ ਅਸੀਂ ਹੋਰ ਮੁੱਦਿਆਂ ’ਤੇ ਸਰਕਾਰ ਨਾਲ ਗੱਲਬਾਤ ਕੀਤੇ ਬਿਨਾਂ ਅਸੀਂ ਇੱਥੋਂ ਨਹੀਂ ਜਾਵਾਗੇ।
ਕਿਸਾਨ ਜਥੇਬੰਦੀਆਂ ਦੀ ਅਗਵਾਈ ਵਾਲਾ ਸੰਯੁਕਤ ਕਿਸਾਨ ਮੋਰਚਾ ਐੱਮਐੱਸਪੀ ਉੱਤੇ ਕਾਨੂੰਨੀ ਗਾਰੰਟੀ ਦੀ ਮੰਗ ਉੱਤੇ ਅੜ੍ਹਿਆ ਹੋਇਆ ਹੈ। ਸਰਕਾਰ ਵੱਲੋਂ ਐੱਮਐੱਸਪੀ ਦੀ ਮੰਗ ਉੱਤੇ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ 3 ਨੁਕਾਤੀ ਸਪੱਸ਼ਟੀਕਰਨ ਚਾਹੁੰਦਾ ਹੈ।

Real Estate