ਅਕਾਲੀ ਦਲ ਨੇ ਕਿਹਾ ‘ਸਿਰਸਾ ਨੇ ਦਬਾਅ ਹੇਠ ਆ ਕੇ ਕੀਤੀ ਗੱਦਾਰੀ’

107

ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਵੱਲੋਂ ਅਹੁਦੇ ਤੋਂ ਅਸਤੀਫ਼ਾ ਦੇਣ ਅਤੇ ਫਿਰ ਭਾਜਪਾ ਵਿੱਚ ਸ਼ਾਮਲ ਹੋਣ ‘ਤੇ ਸ਼੍ਰੋਮਣੀ ਅਕਾਲੀ ਦਲ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਅਕਾਲੀ ਦਲ ਨੇ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਨੁੰ ਖਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਵੱਲੋਂ ਸਾਜ਼ਿਸ਼ਾਂ ਰਚ ਕੇ ਉਹ ਕੁਝ ਹਾਸਲ ਕਰਨ ਦਾ ਯਤਨ ਕਰਾਰ ਦਿੱਤਾ ਹੈ ਜੋ ਉਹ ਸਿੱਖ ਕੌਮ ਦੀ ਮਰਜ਼ੀ ਨਾਲ ਹਾਸਲ ਨਹੀਂ ਕਰ ਸਕੀਆਂ। ਪਾਰਟੀ ਵਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਸਿੱਖ ਕੌਮ ਦੇ ਖਿਲਾਫ ਇੰਦਰਾ ਗਾਂਧੀ ਵਾਲੇ ਹੱਥਕੰਡੇ ਵਰਤੇ ਜਾਣੇ ਤੇ ਸਰਕਾਰ ਦੀ ਤਾਕਤ ਦੀ ਦੁਰਵਰਤੋਂ ਤੇ ਝੂਠੇ ਕੇਸ ਦਰਜ ਕਰ ਕੇ ਖਾਲਸਾ ਪੰਥ ਦੀ ਧਾਰਮਿਕ ਪ੍ਰਭੂਸੱਤਾ ’ਤੇ ਇਕ ਹੋਰ ਸਿੱਧਾ ਹਮਲਾ ਹੈ। ਸਿੱਖ ਪੰਥ ਨੁੰ ਇਹ ਚੁਣੌਤੀ ਪ੍ਰਵਾਨ ਹੈ ਤੇ ਪੰਥ ਸਿੱਧਾ ਹੋ ਕੇ ਇਸਦਾ ਮੁਕਾਬਲਾ ਕਰੇਗਾ। ਪਾਰਟੀ ਨੇ ਕਿਹਾ ਕਿ ਮਨਜਿੰਦਰ ਸਿੰਘ ਸਿਰਸਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਜਥੇਦਾਰ ਹਰਮੀਤ ਸਿੰਘ ਕਾਲਕਾ ਤੇ ਦਿੱਲੀ ਕਮੇਟੀ ਦੇ 11 ਹੋਰ ਮੈਂਬਰਾਂ ਦੇ ਖਿਲਾਫ ਕੇਸ ਦਰਜ ਕੀਤੇ ਗਏ ਸਨ। ਕਾਲਕਾ ਸਾਹਿਬ ਤੇ ਹੋਰ ਮੈਂਬਰ ਸਿੱਖ ਰਵਾਇਤਾਂ ’ਤੇ ਡਟੇ ਰਹੇ ਤੇ ਜ਼ਬਰ ਦਾ ਟਕਾਰਾ ਕੀਤਾ ਪਰ ਮੰਦਭਾਗੀ ਗੱਲ ਹੈ ਕਿ ਸਰਦਾਰ ਸਿਰਸਾ ਦਬਾਅ ਹੇਠ ਆ ਗਏ ਤੇ ਸਿੱਖ ਪੰਥ ਤੇ ਇਸਦੀ ਭਾਵਨਾ ਨਾਲ ਗੱਦਾਰੀ ਕੀਤੀ।

Real Estate