ਮੂਸੇ ਵਾਲਾ ਦੀ ਸਰਗਰਮ ਸਿਆਸਤ ‘ਚ ਐਂਟਰੀ

122

ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਤੇ ਪੰਜਾਬ ਕਾਂਗਰਸ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਦੀ ਹਾਜ਼ਰੀ ਵਿਚ ਕਾਂਗਰਸ ਵਿਚ ਸ਼ਾਮਲ ਹੋਏ। ਹਾਲਾਂ ਕਿ ਮੂਸੇ ਵਾਲੇ ਦਾ ਪਰਿਵਾਰ ਪਹਿਾਂ ਤੋਂ ਹੀ ਕਾਂਗਰਸੀ ਹੈ , ਉਨ੍ਹਾਂ ਦੀ ਮਾਂ ਕਾਂਗਰਸ ਪਾਰਟੀ ਵੱਲੋਂ ਪਿੰਡ ਦੇ ਸਰਪੰਚ ਹਨ ।ਕਾਂਗਰਸ ਵਿਚ ਸ਼ਾਮਲ ਹੋਣ ਤੋਂ ਬਾਅਦ ਮੂਸੇਵਾਲਾ ਦਿੱਲੀ ਲਈ ਰਵਾਨਾ ਹੋਏ ਹਨ। ਉਹਨਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਕੈਬਨਿਟ ਮੰਤਰੀ ਰਾਜਾ ਵੜਿੰਗ ਵੀ ਦਿੱਲੀ ਲਈ ਰਵਾਨਾ ਹੋਏ ਹਨ। ਦਿੱਲੀ ਵਿਚ ਸਿੱਧੂ ਮੂਸੇਵਾਲਾ ਦੀ ਹਾਈਕਮਾਨ ਨਾਲ ਬੈਠਕ ਹੋਵੇਗੀ। ਇਸ ਦੌਰਾਨ ਕਾਂਗਰਸ ਹਾਈਕਮਾਨ ਸਿੱਧੂ ਮੂਸੇਵਾਲਾ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਸਕਦੀ ਹੈ। ਖ਼ਬਰਾਂ ਅਨੁਸਾਰ ਕਾਂਗਰਸ ਵਲੋਂ ਸਿੱਧੂ ਮੂਸੇਵਾਲਾ ਨੂੰ ਚੋਣ ਪ੍ਰਚਾਰ ਦੀ ਜ਼ਿੰਮੇਵਾਰੀ ਦੀ ਦਿੱਤੀ ਜਾ ਸਕਦੀ ਹੈ।

Real Estate