ਕੈਪਟਨ ਵਾਲੀ ਕਾਂਗਰਸ ‘ਚ ਲੀਡਰਾਂ ਦਾ ਆਉਣਾ ਹੋਇਆ ਸੁ਼ਰੂ

121

ਸਾਬਕਾ ਕਾਂਗਰਸੀ ਵਿਧਾਇਕ ਨੇ ਫੜਿਆ ‘ਪੰਜਾਬ ਲੋਕ ਕਾਂਗਰਸ’ ਦਾ ਪੱਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸੀਆਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ। ਅੱਜ ਪੰਜਾਬ ਰਾਜ ਪੱਛੜੀ ਸ਼੍ਰੇਣੀ ਭੂਮੀ ਵਿਕਾਸ ਅਤੇ ਵਿੱਤ ਨਿਗਮ ਦੇ ਚੇਅਰਮੈਨ ਅਤੇ ਸਾਬਕਾ ਕਾਂਗਰਸੀ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਹਰਜਿੰਦਰ ਸਿੰਘ ਠੇਕੇਦਾਰ ਅੰਮ੍ਰਿਤਸਰ ਦੱਖਣੀ ਹਲਕੇ ਤੋਂ ਚੋਣ ਲੜਨਗੇ। ਇਸ ਤੋਂ ਪਹਿਲਾਂ ਪ੍ਰਦੇਸ਼ ਕਾਂਗਰਸ ਲੀਗਲ ਸੈੱਲ ਦੇ ਵਾਈਸ ਚੇਅਰਮੈਨ ਰਹੇ ਐਡਵੋਕੇਟ ਸੰਦੀਪ ਗੌਰਸੀ ਨੇ ਕਾਂਗਰਸ ਤੋਂ ਨਾਰਾਜ਼ਗੀ ਜ਼ਾਹਰ ਕਰਦੇ ਹੋਏ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਗੌਰਸੀ ਵੀ ਕੈਪਟਨ ਦੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ ਜਿਸ ਨਾਲ ਕਾਂਗਰਸ ਨੂੰ ਝਟਕਾ ਲੱਗਾ ਸੀ।

Real Estate