ਮੁਕਤਸਰ ਸਾਹਿਬ ਜ਼ਿਲ੍ਹੇ ਦੇ ਅਬਜਰਵਰ ਅਮਿਤ ਯਾਦਵ ਨੇ ਕਾਂਗਰਸ ਪਾਰਟੀ ਦੇ ਆਗੂਆਂ ਨਾਲ ਕੀਤੀ ਮੀਟਿੰਗ

97
ਸ੍ਰੀ ਮੁਕਤਸਰ ਸਾਹਿਬ 9 ਦਸੰਬਰ (ਕੁਲਦੀਪ ਸਿੰਘ ਘੁਮਾਣ) ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ , ਬਠਿੰਡਾ ਰੋਡ ਬਾਈਪਾਸ ‘ਤੇ ਇੱਕ ਰੈਸਟੋਰੈਂਟ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੀ ਇੱਕ ਮੀਟਿੰਗ ਹੋਈ। ਜਿਸ ਵਿੱਚ ਕਾਂਗਰਸ ਹਾਈ ਕਮਾਂਡ ਵੱਲੋਂ ਲਗਾਏ ਗੲੇ ਆਬਜ਼ਰਵਰ ਅਮਿਤ ਯਾਦਵ ਉਚੇਚੇ ਤੌਰ ‘ਤੇ ਸ਼ਾਮਿਲ ਹੋਏ । ।ਅੱਜ ਦੀ ਇਸ ਮੀਟਿੰਗ ਵਿੱਚ ਜਿਲ੍ਹੇ ਦੇ ਕਾਂਗਰਸੀ ਆਗੂ ਇੱਕ ਮੰਚ ‘ਤੇ ਨਜ਼ਰ ਆਏ। ਮੀਟਿੰਗ ਨੂੰ ਸੰਬੋਧਨ ਕਰਦਿਆਂ ਅਮਿਤ ਯਾਦਵ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਬਹੁਤ ਘੱਟ ਸਮਾਂ ਰਹਿ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਸ ਜ਼ਿਲ੍ਹੇ ਤੋਂ ਪਾਰਟੀ ਨੇ ਦੋ ਸੀਟਾਂ ਹਾਸਲ ਕੀਤੀਆਂ ਸਨ । ਜਦੋਂ ਕਿ ਇਸ ਵਾਰ ਜ਼ਿਆਦਾ ਸੀਟਾਂ ਜਿੱਤੇ ਜਾਣ ਨੂੰ ਯਕੀਨੀ ਬਣਾਉਂਣ ਦੇ ਨਾਲ ਨਾਲ ਜ਼ਿਆਦਾ ਮਿਹਨਤ ਕੀਤੇ ਜਾਣ ਦੀ ਲੋੜ ਹੈ। ਮੁਕਤਸਰ ਸਾਹਿਬ ਦੀ ਇੱਕ ਸੀਟ ਲੲੀ 10 ਦਾਅਵੇਦਾਰਾਂ ਦੇ ਸੁਆਲ ‘ਤੇ ਅਮਿਤ ਯਾਦਵ ਨੇ ਕਿਹਾ ਕਿ ਇਸ ਹਲਕੇ ਤੋਂ ਇੱਕ ਹੀ ਟਿਕਟ ਦਿੱਤੀ ਜਾਣੀ ਹੈ । ਜਦੋਂ ਕਿ ਬਾਕੀ ਦੇ ਦਾਅਵੇਦਾਰ ਟਿਕਟ ਹਾਸਲ ਕਰਨ ਵਾਲੇ ਉਮੀਦਵਾਰ ਦੀ ਹਮਾਇਤ ਕਰਨਗੇ। ਇਸ ਮੌਕੇ ਸਾਬਕਾ ਵਿਧਾਇਕ ਬੀਬੀ ਕਰਨ ਕੌਰ ਬਰਾੜ , ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਬਰਾੜ ਫੱਤਣਵਾਲਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ,ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਨਰਿੰਦਰ ਕਾਉਣੀ , ਐਸ ਪੀ ਰਾਜਬਲਵਿੰਦਰ ਮਰ੍ਹਾੜ ਤੋਂ ਇਲਾਵਾ ਬਹੁਤ ਸਾਰੇ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।
Real Estate