ਵਿਧਾਨ ਸਭਾਵਾਂ 2022 ਚੋਣਾਂ ਦਾ ਐਲਾਨ ਜਲਦ

118

ਸਾਲ 2022 ਦੇ ਸ਼ੁਰੂ ਵਿੱਚ ਹੋਣ ਵਾਲੀਆਂ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ ਕਿਸੇ ਵੀ ਸਮੇਂ ਕੀਤਾ ਜਾ ਸਕਦਾ ਹੈ। ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ, ਪੰਜਾਬ ਅਤੇ ਮਨੀਪੁਰ ਵਿਧਾਨ ਸਭਾਵਾਂ ਦੀਆਂ ਚੋਣਾਂ ਅਗਲੇ ਸਾਲ ਫਰਵਰੀ-ਮਾਰਚ ਵਿੱਚ ਹੋਣੀਆਂ ਹਨ। ਇਸ ਦੇ ਲਈ ਚੋਣ ਕਮਿਸ਼ਨ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਬੁੱਧਵਾਰ ਪੰਜਾਬ ਤੋਂ ਆਪਣਾ ਰਵਾਇਤੀ ਦੌਰਾ ਸ਼ੁਰੂ ਕਰ ਰਿਹਾ ਹੈ। ਚੋਣ ਤਰੀਕਾਂ ਤੈਅ ਕਰਨ ਤੋਂ ਪਹਿਲਾਂ ਕਮਿਸ਼ਨ ਇਸ ਮਾਮਲੇ ‘ਤੇ ਸਾਰੀਆਂ ਸਬੰਧਤ ਧਿਰਾਂ ਨਾਲ ਗੱਲਬਾਤ ਕਰਨਾ ਚਾਹੁੰਦਾ ਹੈ। ਫਰਵਰੀ ਵਿੱਚ ਵੋਟਿੰਗ ਸ਼ੁਰੂ ਹੋ ਸਕਦੀ ਹੈ ਅਤੇ ਉੱਤਰ ਪ੍ਰਦੇਸ਼ ਵਰਗੇ ਰਾਜ ਵਿੱਚ 6 ਤੋਂ 8 ਪੜਾਵਾਂ ਵਿੱਚ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ਤੋਂ ਬਾਅਦ ਚੋਣ ਕਮਿਸ਼ਨ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅਗਲੇ ਹਫਤੇ ਗੋਆ ਅਤੇ ਫਿਰ ਉਤਰਾਖੰਡ ਦਾ ਦੌਰਾ ਕਰ ਸਕਦਾ ਹੈ। ਮੌਜੂਦਾ ਸਮੇਂ ਵਿੱਚ ਸੁਸ਼ੀਲ ਚੰਦਰਾ ਚੋਣ ਕਮਿਸ਼ਨ ਵਿੱਚ ਮੁੱਖ ਚੋਣ ਕਮਿਸ਼ਨਰ ਹਨ ਅਤੇ ਰਾਜੀਵ ਕੁਮਾਰ ਅਤੇ ਅਨੂਪ ਚੰਦਰ ਪਾਂਡੇ ਚੋਣ ਕਮਿਸ਼ਨਰ ਹਨ। ਹਾਲਾਂਕਿ ਕਮਿਸ਼ਨ ਕਦੋਂ ਉੱਤਰ ਪ੍ਰਦੇਸ਼ ਦਾ ਦੌਰਾ ਕਰੇਗਾ, ਇਸ ਬਾਰੇ ਅਜੇ ਫੈਸਲਾ ਨਹੀਂ ਕੀਤਾ ਗਿਆ ਹੈ। ਵੈਸੇ ਮੰਨਿਆ ਜਾ ਰਿਹਾ ਹੈ ਕਿ ਉਤਰਾਖੰਡ ਦਾ ਦੌਰਾ ਕਰਨ ਤੋਂ ਬਾਅਦ ਕਮਿਸ਼ਨ ਚੋਣ ਤਿਆਰੀਆਂ ਦਾ ਜਾਇਜ਼ਾ ਲੈਣ ਯੂਪੀ ਜਾ ਸਕਦਾ ਹੈ। ਖਾਸ ਗੱਲ ਇਹ ਹੈ ਕਿ ਉੱਤਰ ਪ੍ਰਦੇਸ਼ ਸਭ ਤੋਂ ਵੱਡਾ ਸੂਬਾ ਹੈ ਅਤੇ ਇਸ ਲਈ ਇੱਥੇ ਚੋਣਾਂ ਦੇ ਪੜਾਅ ਵੀ ਸਭ ਤੋਂ ਜ਼ਿਆਦਾ ਹੋਣ ਦੀ ਸੰਭਾਵਨਾ ਹੈ।

Real Estate