ਚੋਣ ਕਮਿਸ਼ਨ ਦੀ ਟੀਮ ਪੰਜਾਬ ਪੁੱਜੀ

117

ਭਾਰਤੀ ਚੋਣ ਕਮਿਸ਼ਨ (ਈਸੀਆਈ) ਦੀ ਟੀਮ ਮੁੱਖ ਚੋਣ ਕਮਿਸ਼ਨਰ (ਸੀਈਸੀ) ਸੁਸ਼ੀਲ ਚੰਦਰਾ ਦੀ ਅਗਵਾਈ ਵਿੱਚ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਚੋਣ ਕਮਿਸ਼ਨਰ ਅਨੂਪ ਚੰਦਰ ਪਾਂਡੇ ਨਾਲ ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਸੂਬੇ ਦੀਆਂ ਚੋਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਦੋ ਦਿਨਾਂ ਦੌਰੇ ’ਤੇ ਪੰਜਾਬ ਪੁੱਜੀ। ਕਮਿਸ਼ਨ ਦੀ ਟੀਮ ਵਿੱਚ ਤਿੰਨ ਡਿਪਟੀ ਚੋਣ ਕਮਿਸ਼ਨਰ, ਚੰਦਰ ਭੂਸ਼ਨ ਕੁਮਾਰ, ਨਿਤੇਸ਼ ਵਿਆਸ ਅਤੇ ਟੀ। ਸ਼੍ਰੀਕਾਂਤ ਅਤੇ ਡਾਇਰੈਕਟਰ ਜਨਰਲ ਸ੍ਰੀਮਤੀ ਸ਼ੇਫਾਲੀ ਬੀ। ਸ਼ਰਨ ਸ਼ਾਮਲ ਹਨ। ਪਹਿਲੇ ਦਿਨ ਸੀਈਸੀ ਸ੍ਰੀ ਚੰਦਰਾ ਦੀ ਅਗਵਾਈ ਵਾਲੀ ਟੀਮ ਨੇ ਰਾਸ਼ਟਰੀ ਅਤੇ ਰਾਜ ਪੱਧਰੀ ਮਾਨਤਾਪ੍ਰਾਪਤ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਲੜੀਵਾਰ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਆਲ ਇੰਡੀਆ ਤ੍ਰਿਣਮੂਲ ਕਾਂਗਰਸ ਪਾਰਟੀ, ਬਹੁਜਨ ਸਮਾਜ ਪਾਰਟੀ, ਭਾਰਤੀ ਜਨਤਾ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ, ਭਾਰਤੀ ਕਮਿਊਨਿਸਟ ਪਾਰਟੀ (ਮਾਰਕਸਵਾਦੀ), ਰਾਸ਼ਟਰਵਾਦੀ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਕਮਿਸ਼ਨ ਨੇ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਦੀਆਂ ਮੁਸ਼ਕਲਾਂ ਸੁਣੀਆਂ। ਉਪਰੰਤ ਕਮਿਸ਼ਨ ਨੇ ਆਗਾਮੀ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੀਈਓ ਪੰਜਾਬ, ਰਾਜ ਪੁਲੀਸ ਨੋਡਲ ਅਫ਼ਸਰ ਅਤੇ ਕੇਂਦਰੀ ਹਥਿਆਰਬੰਦ ਪੁਲਹਸ ਬਲਾਂ (ਸੀਏਪੀਐੱਫ) ਨਾਲ ਮੀਟਿੰਗ ਕੀਤੀ। ਕਮਿਸ਼ਨ ਨੇ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਲ ਕਰਨ ਵਾਸਤੇ ਵੱਖ-ਵੱਖ ਐਨਫੋਰਸਮੈਂਟ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।

Real Estate