ਚੜੂਨੀ ਦੀ ਸੰਯੁਕਤ ਸੰਘਰਸ਼ ਪਾਰਟੀ ਪੰਜਾਬ ਦੀਆਂ ਸਾਰੀਆਂ 117 ਸੀਟਾਂ ’ਤੇ ਲੜੇਗੀ ਚੋਣ

122

ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਵਲੋਂ ਅੱਜ ਚੰਡੀਗੜ੍ਹ ਵਿਖੇ ਨਵੀਂ ਸਿਆਸੀ ਪਾਰਟੀ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਇਸ ਦਾ ਨਾਮ ਸੰਯੁਕਤ ਸੰਘਰਸ਼ ਪਾਰਟੀ ਰੱਖਿਆ ਹੈ। ਇਹ ਪਾਰਟੀ ਉਹ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ, ‘ਅਸੀਂ ਸੰਯੁਕਤ ਸੰਘਰਸ਼ ਪਾਰਟੀ ਦੀ ਸ਼ੁਰੂਆਤ ਕਰ ਰਹੇ ਹਾਂ ਤੇ ਇਹ ਪਾਰਟੀ ਅਗਲੇ ਸਾਲ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ।’ ਚੜੂਨੀ, ਜੋ ਹਰਿਆਣਾ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਵੀ ਹਨ, ਨੇ ਕਿਹਾ,‘ਸਾਡਾ ਉਦੇਸ਼ ਰਾਜਨੀਤੀ ਨੂੰ ਸ਼ੁੱਧ ਕਰਨਾ ਅਤੇ ਚੰਗੇ ਲੋਕਾਂ ਨੂੰ ਅੱਗੇ ਲਿਆਉਣਾ ਹੋਵੇਗਾ।’ ਸਿਆਸੀ ਆਗੂਆਂ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗਰੀਬਾਂ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਦੇ ਹੋਏ ਸਰਮਾਏਦਾਰਾਂ ਦੇ ਹੱਕ ਵਿੱਚ ਨੀਤੀਆਂ ਘੜੀਆਂ। ਉਨ੍ਹਾਂ ਦੀ ਪਾਰਟੀ ਧਰਮ ਨਿਰਪੱ ਹੋਵੇਗੀ ਅਤੇ ਇਹ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਉਹ ਪੰਜਾਬ ਵਿੱਚ ਆਉਣ ਵਾਲੀਆਂ ਚੋਣਾਂ ਨਹੀਂ ਲੜਨਗੇ। ਉਨ੍ਹਾਂ ਦੀ ਪਾਰਟੀ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜਨ ਦੀ ਕੋਸ਼ਿਸ਼ ਕਰੇਗੀ।

Real Estate