ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ  ਦਿਹਾੜਾ ਮਨਾਇਆ ਗਿਆ

87
ਸ੍ਰੀ ਮੁਕਤਸਰ ਸਾਹਿਬ 19 ਦਸੰਬਰ (ਕੁਲਦੀਪ ਸਿੰਘ ਘੁਮਾਣ) ਟਾਂਕ ਕਸ਼ੱਤਰੀ ਸਭਾ ਸ੍ਰੀ ਮੁਕਤਸਰ ਸਾਹਿਬ ਵੱਲੋਂ , ਬਾਬਾ ਨਾਮਦੇਵ ਭਵਨ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗੲੇ।ਇਸ ਸਮੇ ‘ਤੇ ਬੋਲਦਿਆਂ ਕੁੱਲ ਭਾਰਤ ਟਾਂਕ ਕਸ਼ੱਤਰੀਆ ਪ੍ਰਤੀਨਿਧੀ ਸਭਾ ਦੇ ਕਾਰਜਕਾਰੀ ਕੌਮੀ ਪ੍ਰਧਾਨ ਨਿਰੰਜਣ ਸਿੰਘ ਰੱਖਰਾ ਨੇ ਕਿਹਾ ਕਿ ਸਰਬੰਸਦਾਨੀ, ਸਾਹਿਬ-ਏ-ਕਮਾਲ ਦਸਵੇਂ ਪਾਤਸ਼ਾਹ ਜੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਾਰਾ ਪਰਿਵਾਰ ਦੇਸ਼ ਅਤੇ ਕੌਮ ਲਈ ਵਾਰ ਦਿੱਤਾ । ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਵੀ ਨਹੀਂ ਮਿਲਦੀ । ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਦਿੱਲੀ ਵਿਚ ਆਪਣਾ ਬਲੀਦਾਨ ਦਿੱਤਾ । ਗੁਰੂ ਜੀ ਦੇ ਵੱਡੇ ਸਾਹਿਬਜ਼ਾਦਿਆਂ ਨੇ ਚਮਕੌਰ ਦੀ ਗੜ੍ਹੀ ਵਿੱਚ ਸ਼ਹੀਦੀ ਪ੍ਰਾਪਤ ਕੀਤੀ ਅਤੇੇ ਛੋਟੇ ਸਾਹਿਬਜ਼ਾਦਿਆਂ ਨੂੰ ਸਰਹਿੰਦ ਦੀਆਂ ਨੀਹਾਂ ਵਿੱਚ ਸ਼ਹੀਦ ਕਰ ਦਿੱਤਾ ਗਿਆ। ਸਤਿਕਾਰ ਯੋਗ ਮਾਤਾ ਗੁਜ਼ਰ ਕੌਰ ਪੋਹ ਮਹੀਨੇ ਵਿਚ ਪੈ ਰਹੀ ਕੜਾਕੇ ਦੀ ਠੰਡ ਨਾਲ ਠੰਡੇ ਬੁਰਜ ਵਿੱਚ ਬੈਠੀ ਹੋਈ ਨੇ ਛੋਟੇ ਸਾਹਿਬਜ਼ਾਦਿਆਂ ਵਲੋਂ ਦਿੱਤੀ ਲਸਾਨੀ ਕੁਰਬਾਨੀ ਨੂੰ ਵੇਖਦਿਆਂ ਆਪਣੇ ਸਵਾਸ ਤਿਆਗ ਦਿੱਤੇ।ਇਸ ਮੌਕੇ ਤੇ ਸਭਾ ਵਲੋ ਪ੍ਰਬੰਧਕਾਂ ਨੂੰ ਸਿਰੋਪਾਓ ਦੀ ਬਖਸ਼ਿਸ਼ ਨਾਲ ਸਨਮਾਨਿਤ ਕੀਤਾ ਗਿਆ।
Real Estate