ਮੁਕਤਸਰ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਸੀਟ ‘ਤੇ ਇੱਕ ਹੋਰ ਦਾਅਵੇਦਾਰੀ

82

ਸ੍ਰੀ ਮੁਕਤਸਰ ਸਾਹਿਬ 19 ਦਸੰਬਰ (ਕੁਲਦੀਪ ਸਿੰਘ ਘੁਮਾਣ) ਸਥਾਨਕ ਬਠਿੰਡਾ ਰੋਡ ‘ਤੇ ਇੱਕ ਇਕੱਠ ਸੱਦ ਕੇ ਪ੍ਰਦੇਸ਼ ਕਾਂਗਰਸ ਦੇ ਜਨਰਲ ਸਕੱਤਰ ਪੁਸ਼ਪਿੰਦਰ ਸਿੰਘ ਭੰਡਾਰੀ ਨੇ ਮੁਕਤਸਰ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੀ ਟਿਕਟ ਤੋਂ ਆਪਣੀ ਦਾਅਵੇਦਾਰੀ ਪੇਸ਼ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੁਸ਼ਪਿੰਦਰ ਸਿੰਘ ਭੰਡਾਰੀ , ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਦੇ ਪਿਛਲੇ ਲੰਬੇ ਸਮੇਂ ਤੋਂ ਕਰੀਬੀ ਚਲੇ ਆ ਰਹੇ ਹਨ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਾਰਜਕਾਲ ਅਤੇ ਮੁੱਖ ਮੰਤਰੀ ਸ: ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਵੀ ਜੰਮ ਕੇ ਸਰਾਹਨਾ ਕੀਤੀ।ਉਨ੍ਹਾਂ ਦਾਅਵਾ ਕੀਤਾ ਕਿ ਆਉਂਣ ਵਾਲੇ ਸਮੇਂ ਵਿੱਚ ਉਹ ਮੁਕਤਸਰ ਸਾਹਿਬ ਵਿਖੇ ਇੱਕ ਵੱਡੀ ਰੈਲੀ ਵੀ ਕਰਨਗੇ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਇਤਿਹਾਸਕ ਸਹਿਰ ਮੁਕਤਸਰ ਸਾਹਿਬ ਅਜੇ ਵੀ ਗਲੀਆਂ,ਨਾਲੀਆਂ ਅਤੇ ਸੜਕਾਂ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ ਜਦੋਂ ਕਿ ਇਸ ਇਲਾਕੇ ਦੇ ਵਿਕਾਸ ਲਈ ਵੱਡੀ ਸੱਨਅਤ ਲਿਆਂਦੇ ਜਾਣ ਦੀ ਲੋੜ ਹੈ।

Real Estate