ਢੀਂਡਸੇ ਨੂੰ ਛੱਡ ਬ੍ਰਹਮਪੁਰਾ ਦੀ ਬਾਦਲਾਂ ਵੱਲ ਵਾਪਸੀ ਅੱਜ !

102

ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਵਾਪਸੀ ਕਰਨਗੇ। ਖ਼ਬਰਾਂ ਹਨ ਕਿ ਉਹ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਟਕਸਾਲੀ ਆਗੂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ ਵਿੱਚ ਸ਼ਾਮਲ ਹੋਣ ਜਾ ਰਹੇ ਹਨ। ਤਿੰਨ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਉੱਤੇ ਵੱਡੇ ਦੋਸ਼ ਲਾ ਕੇ ਵੱਖ ਹੋਣ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਵਾਪਸੀ ਸਭ ਲਈ ਹੈਰਾਨੀ ਬਣੀ ਹੋਈ ਹੈ। ਇਸ ਦੌਰਾਨ ਬ੍ਰਹਮਪੁਰਾ ਨੇ ਸੁਖਦੇਵ ਢੀਂਡਸਾ ਤੋਂ ਵੱਖ ਰਾਹ ਕੀਤਾ ਸੀ। ਉਹ ਪਿਛਲੇ ਸਮੇਂ ਤੋਂ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦੇ ਯਤਨ ਕਰ ਰਹੇ ਸਨ। ਅਕਾਲੀ ਦਲ ਨੇ ਹਾਲੇ ਵੀ ਖੰਡੂਰ ਸਾਹਿਬ ਤੋਂ ਉਮੀਦਵਾਰ ਨਹੀਂ ਐਲਾਨਿਆ, ਜਿਸ ਸੀਟ ਉੱਤੇ ਪਹਿਲਾਂ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਬਾਅਦ ਵਿੱਚ ਉਨ੍ਹਾਂ ਦੇ ਪੁੱਤਰ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਨੁਮਾਇੰਦਗੀ ਕੀਤੀ। ਚੱਲ ਰਹੀਆਂ ਖ਼ਬਰਾ ਅਨੁਸਾਰ ਬ੍ਰਹਮਪੁਰਾ ਨੂੰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥਕ ਧਿਰਾਂ ਨੂੰ ਇੱਕ ਮੰਚ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ ਸੀ। ਇਸ ਲਈ ਉਨ੍ਹਾਂ ਮੁੜ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ। 2018 ਵਿੱਚ, ਬ੍ਰਹਮਪੁਰਾ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਸਮੇਤ ਅਕਾਲੀ ਲੀਡਰਸ਼ਿਪ ‘ਤੇ ਗੰਭੀਰ ਦੋਸ਼ ਲਗਾਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ‘ਚੋਂ ਕੱਢ ਦਿੱਤਾ ਗਿਆ। ਇਸ ਤੋਂ ਤੁਰੰਤ ਬਾਅਦ, ਬ੍ਰਹਮਪੁਰਾ ਨੇ ਕਈ ਹੋਰ ਨੇਤਾਵਾਂ ਨਾਲ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੀ ਸਥਾਪਨਾ ਕੀਤੀ, ਜਿਸ ਨੂੰ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਮਿਲਾ ਦਿੱਤਾ ਗਿਆ।

Real Estate