ਲੁਧਿਆਣਾ ਦੀ ਅਦਾਲਤ ‘ਚ ਧਮਾਕਾ, ਇੱਕ ਦੀ ਮੌਤ

103

ਲੁਧਿਆਣਾ ਦੀ ਕੋਰਟ ‘ਚ ਇੱਕ ਧਮਾਕਾ ਹੋਇਆ ਹੈ। ਜਾਣਕਾਰੀ ਮੁਤਾਬਕ ਇਹ ਧਮਾਕਾ ਅਦਾਲਤ ਦੀ ਦੂਸਰੀ ਮੰਜ਼ਿਲ ‘ਤੇ ਹੋਇਆ ਹੈ। ਪੁਲਿਸ ਮੁਤਾਬਕ ਇਸ ਧਮਾਕੇ ਵਿੱਚ ਇੱਕ ਸ਼ਖ਼ਸ ਦੀ ਮੌਤ ਹੋਈ ਹੈ ਤੇ ਕਈ ਜ਼ਖ਼ਮੀ ਹੋਏ ਹਨ। ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਚੱਲਿਆ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਸ਼ੁਰੂਆਤੀ ਜਾਣਕਾਰੀ ਮੁਤਾਬਕ, ਇੱਕ ਸ਼ਖ਼ਸ ਦੀ ਮੌਤ ਹੋਈ ਹੈ ਤੇ ਦੋ ਜ਼ਖਮੀ ਹੋਏ ਹਨ।ਉਨ੍ਹਾਂ ਨੇ ਕਿਹਾ, “ਅਸੀਂ ਧਮਾਕੇ ਵਾਲੀ ਥਾਂ ਨੂੰ ਸੀਲ ਕਰ ਦਿੱਤਾ ਹੈ। ਫੌਰੈਨਸਿਕ ਤੇ ਬੰਬ ਡਿਸਪੋਜ਼ਲ ਟੀਮ ਮੌਕੇ ਦਾ ਜਾਇਜ਼ਾ ਲਵੇਗੀ।” ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰਟ ਵੱਲ ਨਾ ਆਉਣ।

Real Estate