ਲੁਧਿਆਣਾ ਅਦਾਲਤ ਬੰਬ ਕਾਂਡ , ਜਰਮਨੀ ‘ਚ ਇੱਕ ਗ੍ਰਿਫਤਾਰੀ

146

ਪਿਛਲੇ ਦਿਨੀਂ ਲੁਧਿਆਣਾ ਦੀ ਅਦਾਲਤ ਵਿੱਚ ਹੋਏ ਬੰਬ ਧਮਾਕੇ ਦੇ ਮਾਮਲੇ ਵਿੱਚ ਜਰਮਨੀ ਦੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤਾ ਗਿਆ ਵਿਅਕਤੀ ਜਸਵਿੰਦਰ ਸਿੰਘ ਮੁਲਤਾਨੀ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਮਨਸੂਰਪੁਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਮੁਲਤਾਨੀ ਪਿਛਲੇ ਲੰਬੇ ਸਮੇਂ ਤੋਂ ਜਰਮਨ ‘ਚ ਰਹਿ ਰਿਹਾ ਸੀ ਤੇ ਉਸ ਨੂੰ ਧਮਾਕੇ ਦਾ ਮਾਸਟਰਮਾਈਂਡ ਦੱਸਿਆ ਜਾ ਰਿਹਾ ਹੈ।
23 ਦਸੰਬਰ ਨੂੰ ਲੁਧਿਆਣਾ ਕੋਰਟ ਕੰਪਲੈਕਸ ਦੀ ਦੂਜੀ ਮੰਜ਼ਿਲ ‘ਤੇ ਬਣੇ ਟਾਇਲਟ ‘ਚ ਬੰਬ ਧਮਾਕਾ ਹੋਇਆ ਸੀ। ਇਸ ਵਿੱਚ ਪੁਲਿਸ ਦੇ ਇੱਕ ਸਸਪੈਂਡ ਹੌਲਦਾਰ ਦੀ ਮੌਤ ਹੋ ਗਈ ਸੀ ਜੋ ਬੰਬ ਅਸੈਂਬਲ ਕਰ ਰਿਹਾ ਸੀ ।

Real Estate