ਪੰਜਾਬ ‘ਚ ਨਾਈਟ ਕਰਫਿਊ ਅਤੇ ਦਿੱਲੀ ਵਿੱਚ ਵੀਕਐਂਡ ਦਾ

68

ਪੰਜਾਬ ਸਮੇਤ ਭਾਰਤ ਦੇ ਕਈ ਸੂਬਿਆਂ ਦੇ ਕੋਰੋਨਾਵਾਇਰਸ ਦੇ ਮਾਮਲੇ ਵੱਧ ਰਹੇ ਹਨ। ਇਸੇ ਨੂੰ ਵੇਖਦਿਆਂ ਸੂਬਾ ਸਰਕਾਰਾਂ ਵੱਲੋਂ ਕੁਝ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ। ਪੰਜਾਬ ਵਿੱਚ ਕੋਰੋਨਾਵਾਇਰਸ ਦੇ ਵੱਧਦੇ ਮਾਮਲਿਆਂ ਨੂੰ ਵੇਖਦਿਆਂ ਗ੍ਰਹਿ ਮੰਤਰਾਲੇ ਵੱਲੋਂ ਨਵੀਆਂ ਪਾਬੰਦੀਆਂ ਬਾਰੇ ਐਲਾਨ ਕੀਤਾ ਗਿਆ ਹੈ ਜੋ ਕਿ 15 ਜਨਵਰੀ ਤੱਕ ਲਾਗੂ ਰਹਿਣਗੀਆਂ। ਪੰਜਾਬ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਜ਼ਰੂਰੀ ਵਸਤੂਆਂ ਲੈ ਕੇ ਜਾਣ ਵਾਲੇ ਵਾਹਨਾਂ ਅਤੇ ਕਰਮਚਾਰੀਆਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਇਸ ਦੇ ਨਾਲ ਹੀ ਜਨਤਕ ਥਾਵਾਂ ‘ਤੇ ਮਾਸਕ ਪਾਉਣਾ ਵੀ ਜ਼ਰੂਰੀ ਕਰ ਦਿੱਤਾ ਗਿਆ ਹੈ। ਸਮਾਜਿਕ ਦੂਰੀ ਦਾ ਧਿਆਨ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ।ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਕੋਚਿੰਗ ਇੰਸਟੀਚਿਊਟ ਨੂੰ ਵੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਵਿੱਦਿਅਕ ਅਦਾਰਿਆਂ ਨੂੰ ਆਨਲਾਈਨ ਪੜ੍ਹਾਈ ਨੂੰ ਤਰਜੀਹ ਦੇਣ ਦੀ ਅਪੀਲ ਵੀ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਹੈ। ਨਰਸਿੰਗ ਅਤੇ ਮੈਡੀਕਲ ਕਾਲਜ ਬੰਦ ਨਹੀਂ ਹੋਣਗੇ। ਸਿਨਮਾ, ਬਾਰ, ਰੈਸਟੋਰੈਂਟ, ਮਿਊਜ਼ੀਅਮ ਚਿੜੀਆ ਘਰ ਆਦਿ 50 ਫ਼ੀਸਦ ਸਮਰੱਥਾ ਨਾਲ ਖੁੱਲ੍ਹੇ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ ਪਰ ਇਸਦੇ ਨਾਲ ਹੀ ਇਨ੍ਹਾਂ ਦੇ ਕਰਮਚਾਰੀਆਂ ਦਾ ਪੂਰਾ ਟੀਕਾਕਰਨ ਵੀ ਜ਼ਰੂਰੀ ਹੈ।
ਜਿਮ, ਸਵਿਮਿੰਗ ਪੂਲ, ਸਟੇਡੀਅਮ ਆਦਿ ਬੰਦ ਰਹਿਣਗੇ। ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ਦੇ ਖਿਡਾਰੀ ਜਿਹੜੇ ਆਉਣ ਵਾਲੇ ਦਿਨਾਂ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੀਆਂ ਖੇਡਾਂ ਵਿੱਚ ਹਿੱਸਾ ਲੈਣਗੇ ਉਨ੍ਹਾਂ ਦੀ ਟ੍ਰੇਨਿੰਗ ਨੂੰ ਇਸ ਪਾਬੰਦੀ ਤੋਂ ਬਾਹਰ ਰੱਖਿਆ ਗਿਆ ਹੈ। ਏਸੀ ਬੱਸਾਂ ਵੀ 50 ਫ਼ੀਸਦ ਸਮਰੱਥਾ ‘ਤੇ ਹੀ ਚੱਲਣਗੀਆਂ। ਕੋਰੋਨਾਵਾਇਰਸ ਖ਼ਿਲਾਫ਼ ਟੀਕੇ ਦੀਆਂ ਦੋਹੇਂ ਡੋਜ਼ ਲਗਵਾ ਚੁੱਕੇ ਕਰਮਚਾਰੀਆਂ ਨੂੰ ਹੀ ਸਰਕਾਰੀ,ਪ੍ਰਾਈਵੇਟ ਦਫ਼ਤਰ, ਫੈਕਟਰੀਆਂ ਅਤੇ ਇੰਡਸਟਰੀ ਵਿੱਚ ਕੰਮ ਕਰਨ ਦੀ ਇਜਾਜ਼ਤ ਹੋਵੇਗੀ।
ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਕਿ ਕੋਰੋਨਾਵਾਇਰਸ ਦੇ ਵੱਧ ਰਹੇ ਕੇਸਾਂ ਨੂੰ ਵੇਖਦਿਆਂ ਦਿੱਲੀ ਵਿੱਚ ਵੀਕਐਂਡ ਲੌਕਡਾਊਨ ਲਗਾਇਆ ਗਿਆ ਹੈ। ਜੋ ਦਿਨ ਅਤੇ ਰਾਤ ਦੋਨੋਂ ਸਮੇਂ ਲਾਗੂ ਰਹੇਗਾ। ਸਰਕਾਰੀ ਦਫ਼ਤਰਾਂ ਵਾਲੇ ਸਾਰੇ ਵਰਕ ਫਰਾਮ ਹੋਮ ਕਰਨਗੇ। ਨਿੱਜੀ ਦਫ਼ਤਰਾਂ ਵਾਲੇ 50% ਕਰਮਚਾਰੀ ਵਰਕ ਫਰਾਮ ਹੋਮ ਕਰਨਗੇ। ਬਿਨਾਂ ਮਾਸਕ ਬਸ ਤੇ ਮੈਟਰੋ ਵਿੱਚ ਐਂਟਰੀ ਨਹੀਂ ਮਿਲੇਗੀ । 

Real Estate