ਪੰਜਾਬ ਪਹੁੰਚੇ ਮੋਦੀ ਦਾ ਫਲਾਈਓਵਰ ਤੇ ਘਿਰਿਆ ਕਾਫਲਾ

69

ਕੇਂਦਰ ਸਰਕਾਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅੱਜ ਹੋਣ ਵਾਲੀ ਫਿਰੋਜ਼ਪੁਰ ਰੈਲੀ ਵਿਚ ਸੁਰੱਖਿਆ ਵਿਚ ਕਮੀ ਪਿੱਛੇ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਵੀ ਇਸੇ ਕਾਰਨ ਰੱਦ ਹੋਈ ਹੈ।ਬਾਅਦ ਵਿਚ ਗ੍ਰਹਿ ਮੰਤਰਾਲੇ ਨੇ ਇਕ ਬਿਆਨ ਜਾਰੀ ਕੀਤਾ ਜਿਸ ਵਿਚ ਸੁਰੱਖਿਆ ਵਿਚ ਸੰਨ ਲੱਗਣ ਲਈ ਪੰਜਾਬ ਸਰਕਾਰ ਨੁੰ ਜ਼ਿੰਮੇਵਾਰ ਠਹਿਰਾਇਆ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਉਸਨੇ ਮਾਮਲੇ ਦਾ ਗੰਭੀਰ ਨੋਟਿਸ ਲਿਆ ਹੈ ਤੇ ਸੂਬਾ ਸਰਕਾਰ ਤੋਂ ਵਿਸਥਾਰਿਤ ਰਿਪੋਰਟ ਮੰਗੀ ਹੈ। ਰਾਜ ਸਰਕਾਰ ਨੁੰ ਇਸ ਸੁਰੱਖਿਆ ਉਣਤਾਈ ਲਈ ਜ਼ਿੰਮੇਵਾਰੀ ਤੈਅ ਕਰਨ ਅਤੇ ਸਖ਼ਤ ਕਾਰਵਾਈ ਕਰਨ ਵਾਸਤੇ ਵੀ ਕਿਹਾ ਹੈ। ਬਿਆਨ ਵਿਚ ਕਿਹਾ ਗਿਆ ਕਿ ਜਦੋਂ ਪ੍ਰਧਾਨ ਮੰਤਰੀ ਦਾ ਕਾਫਲਾ ਇਕ ਫਲਾਈ ਓਵਰ ’ਤੇ ਪਹੁੰਚਿਆ ਤਾਂ ਕੁਝ ਵਿਖਾਵਾਕਾਰੀਆਂ ਨੇ ਇਸ ਨੂੰ ਜਾਮ ਕਰ ਦਿੱਤਾ। ਪ੍ਰਧਾਨ ਮੰਤਰੀ 15 ਤੋਂ 20 ਮਿੰਟ ਤੱਕ ਫਲਾਈ ਓਵਰ ’ਤੇ ਫਸੇ ਰਹੇ। ਇਸ ਮਗਰੋਂ ਪ੍ਰਧਾਨ ਮੰਤਰੀ ਤੁਰੰਤ ਬਠਿੰਡਾ ਹਵਾਈ ਅੱਡੇ ਲਈ ਰਵਾਨਾ ਹੋ ਗਏ।

Real Estate