ਪੰਜਾਬ ਸਮੇਤ 5 ਸੂਬਿਆਂ ਵਿੱਚ ਵੋਟਾਂ ਦਾ ਐਲਾਨ , ਲੱਗਿਆ ਚੋਣ ਜਾਬਤਾ

51

ਪੰਜਾਬ ਵਿੱਚ 14 ਫਰਵਰੀ ਨੂੰ ਪੈਣਗੀਆਂ ਵੋਟਾਂ,10 ਮਾਰਚ ਨੂੰ ਵੋਟਾਂ ਦੀ ਗਿਣਤੀ

ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਸਮੇਤ ਉੱਤਰ-ਪ੍ਰਦੇਸ਼, ਉੱਤਰਾਖੰਡ,ਗੋਆ,ਮਨੀਪੁਰ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਬਾਅਦ ਚੋਣ ਜਾਬਤਾ ਲਾਗੂ ਹੋ ਗਿਆ ਹੈ । ਪੰਜਾਬ ਵਿੱਚ 14 ਫਰਵਰੀ ਨੂੰ ਪੈਣਗੀਆਂ ਵੋਟਾਂ । 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ ।
ਇਸ ਵਾਰ ਰਾਜਸੀ ਪਾਰਟੀਆਂ ਨੂੰ ਰੋਡ ਸ਼ੋਅ ਤੇ ਪੈਦਲ ਮਾਰਚ ਕਰਨ ਤੋਂ ਰੋਕ ਦਿੱਤਾ ਗਿਆ ਹੈ। ਕਰੋਨਾ ਮਹਾਮਾਰੀ ਤਹਿਤ ਡੋਰ ਟੂ ਡੋਰ ਪ੍ਰਚਾਰ ਸਿਰਫ ਪੰਜ ਜਣੇ ਹੀ ਕਰ ਸਕਣਗੇ। ਇਸ ਵਾਰ ਵੋਟਾਂ ਪਾਉਣ ਦਾ ਸਮਾਂ ਇਕ ਘੰਟਾ ਵਧਾ ਦਿੱਤਾ ਗਿਆ ਹੈ। ਉਨ੍ਹਾਂ ਰਾਜਸੀ ਪਾਰਟੀਆਂ ਡਿਜੀਟਲ ਤੇ ਵਰਚੁਅਲ ਢੰਗ ਨਾਲ ਚੋਣ ਪ੍ਰਚਾਰ ਕਰਨ ਲਈ ਪ੍ਰੇਰਿਆ ਹੈ।

Real Estate