ਕੈਨੇਡਾ : ਓਮੀਕਰੋਨ ਮਰੀਜ਼ਾਂ ਨਾਲ ਭਰੇ ਹਸਪਤਾਲ

63

ਕੋਰੋਨਾ ਵਾਇਰਸ ਦੇ ਓਮੀਕਰੌਨ ਵੈਰੀਐਂਟ ਦੇ ਮਾਮਲੇ ਪੂਰੀ ਦੁਨੀਆ ਵਿੱਚ ਤੇਜ਼ੀ ਨਾਲ ਵਧ ਰਹੇ ਹਨ। ਕੈਨੇਡਾ ਵਿੱਚ ਵੀ ਕੋਰੋਨਾ ਦੇ ਰੋਜ਼ਾਨਾ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ। ਇਸ ਕਾਰਨ ਦੇਸ਼ ਕਈ ਸੂਬਿਆਂ ਦੇ ਹਸਪਤਾਲ ਮਰੀਜ਼ਾਂ ਨਾਲ ਭਰੇ ਹੋਏ ਹਨ। ਰਿਪੋਰਟਾਂ ਮੁਤਾਬਕ ਓਨਟਾਰੀਓ, ਨਿਊ ਬਰੰਜ਼ਵਿਕ ਤੇ ਕਿਊਬੈਕ ਦੇ ਹਸਪਤਾਲ ਮਰੀਜ਼ਾਂ ਨਾਲ ਭਰੇ ਹੋਏ ਹਨ। ਕੈਨੇਡਾ ਦੀ ਚੀਫ਼ ਪਬਲਿਕ ਹੈਲਥ ਅਫ਼ਸਰ ਥੈਰੇਸਾ ਟੈਮ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਓਮੀਕਰੋਨ ਦੇ ਕੇਸਾਂ ਵਿਚ ਵਾਧੇ ਕਾਰਨ ਕਈ ਸੂਬਿਆਂ ’ਚ ਮਰੀਜ਼ਾਂ ਨੂੰ ਹਸਪਤਾਲਾਂ ਤੇ ਆਈ।ਸੀ।ਯੂ। ਵਿਚ ਭਰਤੀ ਕਰਾਉਣ ਦੀ ਮਾਮਲਿਆਂ ਵਿਚ ਵਾਧਾ ਦਰਜ ਕੀਤਾ ਗਿਆ ਹੈ।

Real Estate