ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਰਾਜ ਸਭਾ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੇ ਗਰੁੱਪ ਦੇ ਆਗੂ ਵਜੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਢੀਂਡਸਾ ਨੇ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਹਨਾਂ ਨੇ ਵੀਰਵਾਰ ਨੂੰ ਰਾਜ ਸਭਾ ਦੇ ਚੇਅਰਮੈਨ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨੂੰ ਅਸਤੀਫਾ ਦੇ ਦਿੱਤਾ ਹੈ । ਇਹ ਵੀ ਪਤਾ ਲੱਗਾ ਹੈ ਕਿ ਉਹਨਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਨੂੰ ਅਸਤੀਫਾ ਭੇਜ ਦਿੱਤਾ ਹੈ। ਪਾਰਟੀ ਦੇ ਅਹੁਦਿਆਂ ਤੋਂ ਉਹ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ ।
Total Views: 241 ,
Real Estate



















