ਮਹਾਰਾਸ਼ਟਰ ਤੇ ਹਰਿਆਣਾ ‘ਚ ਵਿਧਾਨ ਸਭਾ ਤੇ ਪੰਜਾਬ ‘ਚ ਜ਼ਿਮਨੀ ਚੋਣਾਂ ਲਈ 4 ਵਿਧਾਨ ਸਭਾ ਹਲਕਿਆਂ ਤੋਂ ਵੋਟਿੰਗ ਸ਼ੁਰੂ ਹੋ ਚੁੱਕੀ ਹੈ। ਮਹਾਰਾਸ਼ਟਰ ਦੀਆਂ 288 ਅਤੇ ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ‘ਤੋਂ ਵੋਟਿੰਗ ਸ਼ੁਰੂ ਹੋ ਗਈ ਹੈ। ਹਰਿਆਣਾ ‘ਚ ਭਾਜਪਾ ਨੇ ਸਾਰੀਆਂ ਸੀਟਾਂ ਤੋਂ ਆਪਣੇ ਉਮੀਦਵਾਰ ਉਤਾਰੇ ਹਨ ਜਦਕਿ ਮਹਾਰਾਸ਼ਟਰ ‘ਚ ਸ਼ਿਵਸੈਨਾ ਨੇ 126 ਅਤੇ ਭਾਜਪਾ ਨੇ 150 ਉਮੀਦਵਾਰ ਮੈਦਾਨ ‘ਚ ਉਤਾਰੇ ਹਨ। ਭਾਜਪਾ ਦਾ ਮਹਾਰਾਸ਼ਟਰ ‘ਚ ਸ਼ਿਵ ਸੈਨਾ ਨਾਲ ਗਠਜੋੜ ਹੈ। ਪੰਜਾਬ ਜਿਮਨੀ ਚੋਣਾਂ ‘ਚ ਅਕਾਲੀ-ਭਾਜਪਾ ਇਕੱਠੇ ਤੇ ਹਰਿਆਣਾ ‘ਚ ਇੱਕ ਦੂਜੇ ਦੇ ਵਿਰੁੱਧ ਲੜ ਰਹੇ ਹਨ । ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ – ਦਾਖਾ, ਜਲਾਲਾਬਾਦ, ਮੁਕੇਰੀਆਂ ਤੇ ਫ਼ਗਵਾੜਾ ’ਚ ਜ਼ਿਮਨੀ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ।
Total Views: 455 ,
Real Estate



















