ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਚੱਢਾ ਤੇ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਮੁਆਫੀ ਮਾਮਲੇ ਉਤੇ ਕੋਈ ਵਿਚਾਰ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਘਰ ਬੈਠੇ ਨੂੰ ਕੋਈ ਮੁਆਫੀ ਨਹੀਂ ਮਿਲ ਸਕਦੀ। ਚੱਢਾ ਦਾ ਮਾਮਲਾ ਅਜੇ ਅਦਾਲਤ ਵਿਚ ਹੈ, ਇਸ ਲਈ ਇਸ ਉਤੇ ਅਜੇ ਕੋਈ ਫੈਸਲਾ ਨਹੀਂ ਲਿਆ ਜਾ ਸਕਦਾ। ਸੁੱਚਾ ਸਿੰਘ ਲੰਗਾਹ ਬਾਰੇ ਉਨ੍ਹਾਂ ਕਿਹਾ ਕਿ ਅਕਾਲ ਤਖਤ ਸਾਹਿਬ ਦੀ ਪਰੰਪਰਾ ਹੈ ਤੇ ਘਰ ਬੈਠੇ ਨੂੰ ਕੋਈ ਮੁਆਫੀ ਨਹੀਂ ਮਿਲ ਸਕਦੀ। ਇਸ ਬਾਰੇ ਫਿਲਹਾਲ ਉਹ ਕੋਈ ਵਿਚਾਰ ਨਹੀਂ ਕਰਨਗੇ। ਦੱਸ ਦਈਏ ਕਿ ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਤੇ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਪਰਾਈ ਇਸਤਰੀ ਨਾਲ ਸਬੰਧ ਦੇ ਦੋਸ਼ਾਂ ਤੋਂ ਬਾਅਦ ਪੰਥ ਵਿਚੋਂ ਛੇਕਿਆ ਗਿਆ ਸੀ। ਦੋਨਾਂ ਦੀਆਂ ਹੀ ਅਸ਼ਲੀਲ ਵੀਡੀਓ ਵਾਇਰਲ ਹੋਈਆਂ ਸਨ।
Total Views: 503 ,
Real Estate



















