ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਸਮਾਗਮ ਲਈ ਇਮਰਾਨ ਦਾ ਸੱਦਾ ਸਿੱਧੂ ਵੱਲੋਂ ਪ੍ਰਵਾਨ

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ ਲਈ ਸੱਦਾ ਭੇਜਿਆ ਹੈ। ਇਹ ਸੱਦਾ ਨਵਜੋਤ ਸਿੰਘ ਸਿੱਧੂ ਨੂੰ ਇਮਰਾਨ ਖਾਨ ਦੀ ਪਾਰਟੀ ਤਹਿਰੀਕ-ਏ-ਇਨਸਾਫ਼ ਵੱਲੋਂ ਭੇਜਿਆ ਗਿਆ ਹੈ। ਪਾਰਟੀ ਦੇ ਸੈਨੇਟਰ ਫੈਜ਼ਲ ਜਾਵੇਦ ਖਾਨ ਨੇ ਇਮਰਾਨ ਖਾਨ ਦੇ ਕਹਿਣ ‘ਤੇ ਸਿੱਧੂ ਨਾਲ ਟੈਲੀਫੋਨ ਰਾਹੀਂ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਪਾਕਿਸਤਾਨ ਆਉਣ ਦਾ ਸੱਦਾ ਦਿੱਤਾ।

ਮੀਡੀਆ ਰਿਪੋਰਟਾਂ ਅਨੁਸਾਰ ਸਿੱਧੂ ਨੇ ਇਮਰਾਨ ਖਾਨ ਦਾ ਸੱਦਾ ਸਵੀਕਾਰ ਕਰ ਲਿਆ ਹੈ। ਦੱਸ ਦੇਈਏ ਕਿ ਇਹ ਪ੍ਰੋਗਰਾਮ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੀ ਸ਼ੁਰੂਆਤ ਦੇ ਮੌਕੇ ਤੇ ਆਯੋਜਿਤ ਕੀਤਾ ਗਿਆ ਹੈ।

 

Total Views: 207 ,
Real Estate