ਸਾਬਕਾ ਕੈਬਨਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪਾਕਿਸਤਾਨ ਤੋਂ ਆਏ ਸੱਦੇ ਤੇ ਕਰਤਾਰਪੁਰ ਸਾਹਿਬ ਜਾਣ ਲਈ ਵਿਦੇਸ਼ ਮੰਤਰਾਲਾ ਅਤੇ ਮੁੱਖ ਮੰਤਰੀ ਪੰਜਾਬ ਨੂੰ ਚਿੱਠੀ ਲਿੱਖ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਵਾਸਤੇ ਪਾਕਿਸਤਾਨ ਜਾਣ ਲਈ ਨਵਜੋਤ ਸਿੰਘ ਸਿੱਧੂ ਵਲੋਂ ਆਗਿਆ ਲੈਣ ਲਈ ਭੇਜਿਆ ਗਿਆ ਪੱਤਰ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਕੋਲ ਭੇਜ ਦਿੱਤਾ ਹੈ।ਮੁੱਖ ਮੰਤਰੀ ਨੇ ਇੱਕ ਗ਼ੈਰ-ਰਸਮੀ ਗੱਲਬਾਤ ਦੌਰਾਨ ਕੁਝ ਪੱਤਰਕਾਰਾਂ ਨੂੰ ਦੱਸਿਆ ਕਿ ਉਨਾਂ ਨੇ 9 ਨਵੰਬਰ ਨੂੰ ਲਾਂਘੇ ਰਾਹੀਂ ਕਰਤਾਰਪੁਰ ਸਾਹਿਬ ਜਾਣ ਲਈ ਇੱਕ ਸਰਬ ਪਾਰਟੀ ਜੱਥੇ ਨੂੰ ਸੱਦਾ ਦਿੱਤਾ ਹੈ। ਡਿਪਟੀ ਕਮਿਸ਼ਨਰਾਂ ਵਲੋਂ ਆਪਣੇ ਆਪਣੇ ਜ਼ਿਲਿਆਂ ਵਿੱਚ ਸਾਰੇ ਵਿਧਾਇਕਾਂ ਨਾਲ ਸੰਪਰਕ ਕੀਤਾ ਗਿਆ ਹੈ ਅਤੇ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਵੀ ਇਹ ਮਾਮਲਾ ਸਿੱਧੂ ਦੇ ਧਿਆਨ ਵਿੱਚ ਲਿਆਂਦਾ ਹੈ ਪਰ ਉਹ ਇਸ ਸਬੰਧ ਵਿਚ ਹੁੰਗਾਰਾ ਭਰਨ ਤੋਂ ਅਸਫਲ ਰਿਹਾ ਹੈ। ਇਸ ਮੌਕੇ ਮੁੱਖ ਮੰਤਰੀ ਦੇ ਨਾਲ ਹੋਰ ਵਿਧਾਇਕ ਵੀ ਹਾਜ਼ਰ ਸਨ।ਕੈਪਟਨ ਅਮਰਿੰਦਰ ਨੇ ਕਰਤਾਰਪੁਰ ਲਾਂਘੇ ਦਾ ਸਿਆਸੀਕਰਨ ਕਰਨ ਲਈ ਤਿੱਖੀ ਅਲੋਚਨਾ ਕੀਤੀ ਜੋ ਕਿ ਸਿੱਖ ਮੱਤ ਦੇ ਮਹਾਨ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਦੇ ਵਿਰੁੱਧ ਹੈ ਅਤੇ ਜਿਨਾਂ ਦਾ ਅਸੀਂ ਇਸ ਸਾਲ 550ਵਾਂ ਪ੍ਰਕਾਸ਼ ਪੁਰਬ ਮਨਾ ਰਹੇ ਹਾਂ। ਉਨ੍ਹਾਂ ਕਿਹਾ ਕਿ ਸਮੁੱਚੇ ਮੁੱਦੇ ਦਾ ਸੌੜੇ ਸਿਆਸੀ ਹਿੱਤਾਂ ਦੇ ਮੱਦੇਨਜ਼ਰ ਸਿਆਸੀਕਰਨ ਕੀਤਾ ਜਾ ਰਿਹਾ ਹੈ।
ਕੈਪਟਨ ਨੇ ਕਿਹਾ ਕਿ ਇਸ ਮੌਕੇ ਸਿਆਸਤ ਨੂੰ ਇਕ ਪਾਸੇ ਰੱਖ ਦੇਣਾ ਚਾਹੀਦਾ ਹੈ ਅਤੇ ਇਹ ਮਹਾਨ ਸਮਾਰੋਹ ਆਯੋਜਿਤ ਕਰਨ ਦਾ ਕੰਮ ਸੂਬਾ ਸਰਕਾਰ ’ਤੇ ਛੱਡ ਦੇਣਾ ਚਾਹੀਦਾ ਹੈ ਜਿਸ ਤਰਾਂ ਪਿਛਲੇ ਮੌਕਿਆਂ ਦੌਰਾਨ ਅਜਿਹਾ ਅਮਲ ਚਲਦਾ ਆ ਰਿਹਾ ਸੀ।
ਸਿੱਧੂ ਨੇ ਪਾਕਿਸਤਾਨ ਜਾਣ ਲਈ ਵਿਦੇਸ਼ ਮੰਤਰਾਲਾ ਤੇ ਮੁੱਖ ਮੰਤਰੀ ਤੋਂ ਮੰਗੀ ਇਜਾਜ਼ਤ ,ਕੈਪਟਨ ਨੇ ਪੱਤਰ ਜਰੂਰੀ ਕਾਰਵਾਈ ਲਈ ਮੁੱਖ ਸਕੱਤਰ ਕੋਲ ਭੇਜਿਆ
Total Views: 285 ,
Real Estate
















