ਅੱਧੀ ਸਦੀ ਤੋਂ ਵੀ ਵੱਧ ਸਮੇਂ ਬਆਦ ਅੱਜ ਸਿੱਖ ਕੌਮ ਦੀ ਅਰਦਾਸ ਹੋਣ ਜਾ ਰਹੀ ਹੈ ਪੂਰੀ

ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨਾਂ ਲਈ ਸਿੱਖ ਸੰਗਤ ਦੀ ਤਾਂਘ ਅੱਜ 72 ਸਾਲਾਂ ਪਿੱਛੋਂ ਪੂਰੀ ਹੋਣ ਲੱਗੀ ਹੈ। ਭਾਰਤ ਵਾਲੇ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਵਾਲੇ ਪਾਸੇ ਉੱਧਰਲੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਉਦਘਾਟਨ ਕਰਨਾ ਹੈ। ਨਵਜੋਤ ਸਿੰਘ ਸਿੱਧੂ ਵੀ ਮੌਜੂਦ ਰਹਿਣਗੇ। ਮੋਦੀ ਅੱਜ ਪਹਿਲਾਂ ਸੁਲਤਾਨਪੁਰ ਲੋਧੀ ਦੇ ਇਤਿਹਾਸਕ ਗੁਰਦੁਆਰਾ ਸਾਹਿਬ ’ਚ ਮੱਥਾ ਟੇਕਣ ਤੋਂ ਬਾਅਦ ਸ਼ਿਕਾਰ ਮਾਛੀਆਂ ਨਾਂਅ ਦੇ ਅਸਥਾਨ ’ਤੇ ਸ਼ਰਧਾਲੂਆਂ ਦੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਉਸ ਤੋਂ ਬਾਅਦ ਉਹ ਕਰਤਾਰਪੁਰ ਸਾਹਿਬ ਲਾਂਘੇ ਦਾ ਉਦਘਾਟਨ ਕਰਨ ਲਈ ਡੇਰਾ ਬਾਬਾ ਨਾਨਕ ਜਾਣਗੇ। ਉੱਥੇ ਉਦਘਾਟਨ ਤੋਂ ਬਾਅਦ ਸ਼ਰਧਾਲੂਆਂ ਦੇ ਪਹਿਲੇ ਜੱਥੇ ਨੂੰ ਪਾਕਿਸਤਾਨ ਸਥਿਤ ਗੁਰਦੁਆਰਾ ਕਰਤਾਰਪੁਰ ਸਾਹਿਬ ਲਈ ਰਵਾਨਾ ਕਰਨਗੇ। ਕਰਤਾਰਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਜਾਣ ਵਾਲੇ ਪਹਿਲੇ ਜੱਥੇ ਵਿੱਚ 500 ਤੋਂ ਵੱਧ ਸ਼ਰਧਾਲੂ ਸ਼ਾਮਲ ਹੋਣਗੇ , ਜਿਨ੍ਹਾਂ ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ। ਮਨਮੋਹਨ ਸਿੰਘ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੰਨੀ ਦਿਓਲ ਵੀ ਸ਼ਾਮਲ ਹਨ। ਗੁਰਦਾਸਪੁਰ ’ਚ ਇਸ ਲਈ ਬਹੁਤ ਸਖ਼ਤ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ। ਡੇਰਾ ਬਾਬਾ ਨਾਨਕ ਵਿਖੇ ਜਿਹੜੇ ਟੈਂਟ ਲਾਏ ਗਏ ਸਨ; ਉੱਥੇ ਬੇਮੌਸਮੀ ਵਰਖਾ ਕਾਰਨ ਸਭ ਪਾਸੇ ਚਿੱਕੜ ਹੋਇਆ ਪਿਆ ਹੈ। ਦੇਰ ਰਾਤ ਤੱਕ ਉਸ ਜਗ੍ਹਾ ਨੂੰ ਸੁਕਾਉਣ ਦੇ ਜਤਨ ਚੱਲਦੇ ਰਹੇ।

Total Views: 242 ,
Real Estate