ਕਰਤਾਰਪੁਰ ਲਾਂਘੇ ਦੇ ਉਦਘਾਟਨ ਦਾ ਅਮਰੀਕਾ ਨੇ ਸਵਾਗਤ ਕੀਤਾ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ ਕਿਹਾ ਹੈ ਕਿ ਭਾਰਤ ਅਤੇ ਪਾਕਿਸਤਾਨ ਕਰਤਾਰਪੁਰ ਲਾਂਘੇ ਦੇ ਵਿਚਕਾਰ ਇੱਕ ਨਵੀਂ ਸਰਹੱਦ ਪਾਰ ਕਰਨ ਦਾ ਅਮਰੀਕਾ ਸਵਾਗਤ ਕਰਦਾ ਹੈ। ਇਹ ਜ਼ਿਆਦਾ ਤੋਂ ਜ਼ਿਆਦਾ ਧਾਰਮਿਕ ਆਜ਼ਾਦੀ ਨੂੰ ਉਤਸ਼ਾਹਤ ਕਰਨ ਵੱਲ ਇੱਕ ਕਦਮ ਹੈ। ਗੁਰੂ ਨਾਨਕ ਸਾਹਿਬ ਜੀ ਦੇ ਜਨਮ ਦਿਹਾੜੇ ਦੀ 550ਵੀਂ ਵਰੇਗੰਢ ਮੌਕੇ ਕਰਤਾਰਪੁਰ ਕੋਰੀਡੋਰ ਨੂੰ ਪਾਰ ਕਰ ਰਹੇ ਸ਼ਰਧਾਲੂਆਂ ਨੂੰ ਸ਼ੁੱਭਕਾਮਨਾਵਾਂ।
ਕਸ਼ਮੀਰ ਮਸਲੇ ਨੂੰ ਲੈ ਕੇ ਭਾਰਤ-ਪਾਕਿ ਸਬੰਧਾਂ ਵਿੱਚ ਤਣਾਅ ਦੇ ਬਾਵਜੂਦ, ਭਾਰਤ ਅਤੇ ਪਾਕਿਸਤਾਨ ਨੇ ਪਿਛਲੇ ਮਹੀਨੇ ਇੱਕ ਸਮਝੌਤੇ ‘ਤੇ ਹਸਤਾਖਰ ਕੀਤੇ ਜਿਸ ਨਾਲ 12 ਨਵੰਬਰ ਨੂੰ ਸਿੱਖ ਧਰਮ ਦੇ ਸੰਸਥਾਪਕ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਜਨਮ ਦਿਵਸ ਤੋਂ ਪਹਿਲਾਂ 9 ਨਵੰਬਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣ ਦਾ ਰਾਹ ਪੱਧਰਾ ਹੋਇਆ ਸੀ। ਇਸ ਸਮਝੌਤੇ ਨਾਲ 5000 ਭਾਰਤੀ ਸ਼ਰਧਾਲੂ ਰੋਜ਼ਾਨਾ ਹੀ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕਣਗੇ, ਜਿਥੇ ਗੁਰੂ ਨਾਨਕ ਦੇਵ ਜੀ ਨੇ ਆਪਣੀ ਜ਼ਿੰਦਗੀ ਦੇ ਅੰਤਮ 18 ਸਾਲ ਬਿਤਾਏ ਸਨ।
US Department of State: US welcomes the opening of a new border crossing between India & Pakistan, #KartarpurCorridor. It is a step towards promoting greater religious freedom. Best wishes to the pilgrims making the crossing for the 550th anniversary of Guru Nanak’s birth. pic.twitter.com/4fF4valhrb
— ANI (@ANI) November 9, 2019



















