ਹੈਦਰਾਬਾਦ ਵਿੱਚ ਸੋਮਵਾਰ ਸਵੇਰੇ ਦੋ ਰੇਲ ਗੱਡੀਆਂ, ਕੌਂਗੂ ਐਕਸਪ੍ਰੈਸ ਅਤੇ ਮਲਟੀ-ਮਾਡਲ ਟ੍ਰਾਂਸਪੋਰਟ ਸਿਸਟਮ (ਐਮਐਮਟੀਐਸ), ਕਾਚੀਗੁਡਾ ਸਟੇਸ਼ਨ ਦੇ ਨੇੜੇ ਟਕਰਾ ਗਈਆਂ। ਇਸ ਹਾਦਸੇ ਵਿੱਚ 30 ਤੋਂ ਵੱਧ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।ਜ਼ਖ਼ਮੀਆਂ ਬਾਰੇ ਅਜੇ ਤੱਕ ਕੋਈ ਅਧਿਕਾਰਤ ਜਾਣਕਾਰੀ ਨਹੀਂ ਮਿਲੀ ਹੈ। ਜ਼ਖ਼ਮੀ ਯਾਤਰੀਆਂ ਨੂੰ ਨੇੜਲੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਹਾਦਸੇ ਤੋਂ ਬਾਅਦ ਰੇਲਵੇ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਰਾਹਤ ਅਤੇ ਬਚਾਅ ਕਾਰਜ ਚੱਲ ਰਿਹਾ ਹੈ।
Total Views: 282 ,
Real Estate



















