ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਸਤੀਫਾ ਦੇ ਚੁੱਕੇ ਪ੍ਰਧਾਨ ਤੇ ਅਕਾਲੀ ਆਗੂ ਮਨਜੀਤ ਸਿੰਘ ਜੀਕੇ ਤੇ ਹੋਰਨਾਂ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਐੱਫ ਆਈ ਆਰ ਰੱਦ ਕਰਨ ਵਾਲੀ ਪਟੀਸ਼ਨ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਸੈਸ਼ਨ ਕੋਰਟ ਨੇ ਜੀਕੇ ਅਤੇ ਹੋਰਨਾਂ ਵਿਰੁੱਧ ਐੱਫਆਈਆਰ ਦਰਜ ਕਰਨ ਦੇ ਹੇਠਲੀ ਅਦਾਲਤ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਕੋਰਟ ਨੇ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਪ੍ਰਬੰਧ ‘ਚ ਕਥਿਤ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ। ਕੇ। ਅਤੇ ਹੋਰਨਾਂ ਖ਼ਿਲਾਫ਼ ਐਫ।ਆਈ।ਆਰ। ਦਰਜ ਕਰਨ ਦੇ ਆਦੇਸ਼ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਜਿਸ ‘ਤੇ ਅਦਾਲਤ ਨੇ ਅੱਜ ਫ਼ੈਸਲਾ ਸੁਣਾਇਆ ਹੈ।
Total Views: 231 ,
Real Estate


















