ਦਵਿੰਦਰਪਾਲ ਸਿੰਘ ਭੁੱਲਰ ਦੀ ਹੋਵੇਗੀ ਪੱਕੀ ਰਿਹਾਈ

ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਜਿਹੜੇ 8 ਕੈਦੀਆਂ ਨੂੰ ਕੇਂਦਰ ਵੱਲੋਂ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਸੀ। ਹੁਣ ਰਿਹਾਅ ਹੋਣ ਵਾਲੇ ਉਹਨਾਂ ਕੈਦੀਆਂ ਦੇ ਨਾਂ ਸਾਹਮਣੇ ਆ ਗਏ। ਜਿਹਨਾਂ ਵਿੱਚ ਸਭ ਤੋਂ ਅਹਿਮ ਨਾਂ ਹੈ ਦਵਿੰਦਰਪਾਲ ਸਿੰਘ ਭੁੱਲਰ ਦਾ ਹੈ। ਪ੍ਰੋ। ਦਵਿੰਦਰਪਾਲ ਸਿੰਘ ਭੁੱਲਰ ਨੂੰ 11 ਸਤੰਬਰ 1993 ਨੂੰ ਕਾਂਗਰਸੀ ਆਗੂ ਮਨਿੰਦਰਜੀਤ ਸਿੰਘ ਬਿੱਟਾ ਉਪਰ ਬੰਬ ਧਮਾਕਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਹਮਲੇ ’ਚ 9 ਵਿਅਕਤੀ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋਏ ਸਨ। ਉਸ ਨੂੰ ਜਰਮਨੀ ਤੋਂ ਭਾਰਤ ਵਾਪਸ ਲਿਆਂਦਾ ਗਿਆ ਸੀ ਅਤੇ ਅਦਾਲਤ ਵੱਲੋਂ 2001 ਵਿੱਚ ਉਸ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਸੀ। ਉਸ ਦੀ ਖ਼ਰਾਬ ਹੁੰਦੀ ਸਿਹਤ ਨੂੰ ਧਿਆਨ ਵਿੱਚ ਰੱਖ ਕੇ ਸੁਪਰੀਮ ਕੋਰਟ ਨੇ 31 ਮਾਰਚ 2014 ਨੂੰ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰ ਦਿੱਤਾ ਸੀ। ਮਗਰੋਂ ਉਸ ਨੂੰ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ, ਜਿਥੇ ਉਸ ਨੂੰ ਇਲਾਜ ਵਾਸਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਮਨੋਰੋਗ ਵਾਰਡ ਵੀ ਭੇਜਿਆ ਗਿਆ ਸੀ। ਦਵਿੰਦਰਪਾਲ ਸਿੰਘ ਭੁੱਲਰ ਤੋਂ ਬਿਨਾਂ ਜਿਹੜੇ ਹੋਰ ਕੈਦੀ ਨੇ ਉਹਨਾਂ ਚ ਲਾਲਾ ਸਿੰਘ, ਗੁਰਦੀਪ ਸਿੰਘ ਖੇੜਾ, ਬਲਬੀਰ ਸਿੰਘ, ਨੰਦ ਸਿੰਘ, ਹਰਜਿੰਦਰ ਸਿੰਘ ਉਰਫ਼ ਕਾਲੀ, ਵਰਿਆਮ ਸਿੰਘ ਉਰਫ ਗਿਆਨੀ ਤੇ ਸੁਬੇਗ ਸਿੰਘ ਸ਼ਾਮਲ ਹਨ।

Total Views: 172 ,
Real Estate