ਕਿਸਾਨ ਆਗੂ ਮਨਜੀਤ ਸਿੰਘ ਧਨੇਰ ਕਾਗਜੀ ਕਾਰਵਾਈ ਵਿੱਚ ਦੇਰੀ ਦੇ ਚੱਲਦਿਆਂ ਸ਼ਾਮੀਂ 8 ਵਜੇ ਦੇ ਕਰੀਬ ਬਰਨਾਲਾ ਜੇਲ੍ਹ ਤੋਂ ਰਿਹਾਅ ਹੋ ਗਏ ਹਨ। ਪੰਜਾਬ ਸਰਕਾਰ ਦੀ ਸਿਫ਼ਾਰਸ਼ ‘ਤੇ ਰਾਜਪਾਲ ਵੀ।ਪੀ। ਸਿੰਘ ਬਦਨੌਰ ਨੇ 2001 ਦੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ 62 ਸਾਲਾ ਕਿਸਾਨ ਆਗੂ ਮਨਜੀਤ ਸਿੰਘ ਧਨੇਰ ਨੂੰ ਕੱਲ੍ਹ ਮੁਆਫ਼ੀ ਦੇ ਦਿੱਤੀ ਗਈ ਸੀ। ਧਨੇਰ 20 ਸਤੰਬਰ ਤੋਂ ਬਰਨਾਲਾ ਜੇਲ੍ਹ ਵਿੱਚ ਬੰਦ ਸੀ ਜਦੋਂ ਉਸ ਨੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਆਤਮ ਸਮਰਪਣ ਕਰ ਦਿੱਤਾ ਸੀ। 3 ਸਤੰਬਰ 2019 ਨੂੰ ਸੁਪਰੀਮ ਕੋਰਟ ਨੇ ਹਾਈ ਕੋਰਟ ਦੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ। ਧਨੇਰ ਸਣੇ ਛੇ ਹੋਰਨਾਂ ਨੂੰ ਸਾਲ 2001 ਵਿੱਚ 82 ਸਾਲਾ ਦਲੀਪ ਸਿੰਘ ਦੇ 2005 ਵਿੱਚ ਹੋਏ ਕਤਲ ਕੇਸ ਵਿੱਚ ਬਰਨਾਲਾ ਦੀ ਇੱਕ ਅਦਾਲਤ ਨੇ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬਾਅਦ ਵਿੱਚ ਹਾਈ ਕੋਰਟ ਨੇ ਇਸ ਨੂੰ ਦੋਸ਼ੀ ਠਹਿਰਾਇਆ ਸੀ। ਧਨੇਰ ਨੇ ਇਸ ਸਜ਼ਾ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਜਿਸ ਨੇ ਉਸ ਦੀ ਪਟੀਸ਼ਨ ਨੂੰ ਰੱਦ ਕਰਦਿਆਂ 3 ਸਤੰਬਰ, 2019 ਨੂੰ ਉਸ ਨੂੰ ‘ਚਾਰ ਹਫ਼ਤਿਆਂ ਦੇ ਅੰਦਰ ਆਤਮ ਸਮਰਪਣ ਕਰਨ ਲਈ ਕਿਹਾ ਸੀ।
ਮਨਜੀਤ ਸਿੰਘ ਧਨੇਰ ਦੀ ਰਾਤੀਂ ਹੋਈ ਬਰਨਾਲਾ ਜੇਲ੍ਹ ਤੋਂ ਰਿਹਾਈ
Total Views: 155 ,
Real Estate


















