ਸੰਗਰੂਰ ਲਾਗਲੇ ਪਿੰਡ ਚੰਗਾਲੀਵਾਲ ਦੇ 37 ਸਾਲਾਂ ਨੌਜਵਾਨ ਜਗਮੇਲ ਸਿੰਘ ਦੀ ਅੱਜ ਪੀਜੀਆਈ ਚੰਡੀਗੜ੍ਹ ’ਚ ਤੜਕੇ ਚਾਰ ਵਜੇ ਮੌਤ ਹੋ ਗਈ ਹੈ, ਜਿਸ ਨੂੰ ਬੀਤੀ 7 ਨਵੰਬਰ ਨੂੰ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਸੀ। ਜਗਮੇਲ ਸਿੰਘ ਆਪਣੇ ਪਿੱਛੇ ਆਪਣੀ ਪਤਨੀ ਤੇ ਦੋ ਲੜਕੀਆਂ ਛੱਡ ਗਏ ਹਨ। ਕੱਲ੍ਹ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਐਸ।ਐਸ।ਪੀ। ਸੰਗਰੂਰ ਤੋਂ ਪਿੰਡ ਚੰਗਾਲੀਵਾਲ ਵਿਖੇ ਕੁਝ ਵਿਅਕਤੀਆਂ ਵਲੋਂ ਇਸ ਦਲਿਤ ਨੌਜਵਾਨ ਦੀ ਕੁੱਟਮਾਰ ਅਤੇ ਪਿਸ਼ਾਬ ਪਿਆਉਣ ਦਾ ਇੱਕ ਮਾਮਲੇ ਵਿੱਚ ਆਉਂਦੀ 28 ਨਵੰਬਰ ਤੱਕ ਰਿਪੋਰਟ ਤਲਬ ਕੀਤੀ ਸੀ।
ਪਿੰਡ ਚੰਗਾਲੀਵਾਲਾ ਵਿੱਚ ਇੱਕ ਦਲਿਤ ਨੌਜਵਾਨ ਨਾਲ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਅਤੇ ਪਿਸ਼ਾਬ ਪਿਲਾਉਣ ਦਾ ਮਾਮਲਾ ਸਾਹਮਣੇ ਆਇਆ ਸੀ। ਦਿਮਾਗ਼ੀ ਤੌਰ ਉੱਤੇ ਪਰੇਸ਼ਾਨ ਵਿਅਕਤੀ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ ’ਤੇ ਉਸ ਨੂੰ ਪਿਸ਼ਾਬ ਪਿਲਾਇਆ ਸੀ।
ਅਣਮਨੁੱਖੀ ਤਸ਼ੱਦਦ ਦੇ ਸ਼ਿਕਾਰ ਨੌਜਵਾਨ ਦੀ ਮੌਤ
Total Views: 164 ,
Real Estate



















