ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ‘ਚ ਮਾਮੂਲੀ ਵਾਧਾ

ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ‘ਚ ਹੌਲੀ-ਹੌਲੀ ਵਾਧਾ ਹੋ ਰਿਹਾ ਹੈ। 24 ਨਵੰਬਰ ਭਾਵ ਆਉਂਦੇ ਐਤਵਾਰ ਲਈ 1,800 ਸ਼ਰਧਾਲੂਆਂ ਨੇ ਕਰਤਾਰਪੁਰ ਸਾਹਿਬ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਜਾਣ ਲਈ ਰਜਿਸਟ੍ਰੇਸ਼ਨ ਕਰਵਾਈ ਹੋਈ ਹੈ। ਇਹ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ 9 ਨਵੰਬਰ ਤੋਂ ਲੈ ਕੇ ਹੁਣ ਤੱਕ ਦੀ ਸਭ ਤੋਂ ਵੱਧ ਗਿਣਤੀ ਹੋਵੇਗੀ। ਲੰਘੇ ਐਤਵਾਰ ਨੂੰ ਸਿਰਫ਼ 671 ਸ਼ਰਧਾਲੂਆਂ ਨੇ ਕਰਤਾਰਪੁਰ ਸਾਹਿਬ ਗੁਰੂ ਘਰ ਦੇ ਦਰਸ਼ਨ ਕੀਤੇ ਸਨ। ਲਾਂਘੇ ਦੇ ਉਦਘਾਟਨ ਤੋਂ ਅਗਲੇ ਦਿਨ ਐਤਵਾਰ ਨੂੰ ਸਿਰਫ਼ 229 ਸ਼ਰਧਾਲੂ ਗਏ ਸਨ ਤੇ ਉਸ ਤੋਂ ਅਗਲੇ ਦਿਨ 11 ਨਵੰਬਰ ਨੂੰ 122, 13 ਨਵੰਬਰ ਨੂੰ 279, 14 ਨਵੰਬਰ ਨੂੰ 241, 15 ਨਵੰਬਰ ਨੂੰ 161 ਅਤੇ 16 ਨਵੰਬਰ ਨੂੰ 402 ਸ਼ਰਧਾਲੂ ਕਰਤਾਰਪੁਰ ਸਾਹਿਬ ਗਏ ਸਨ।

Total Views: 223 ,
Real Estate