ਅੱਜ ਹੋ ਸਕਦਾ ਮਹਾਰਾਸ਼ਟਰ ’ਚ ਭਾਜਪਾ ਦੇ ਭਵਿੱਖ ਬਾਰੇ ਸੁਪਰੀਮ ਕੋਰਟ ‘ਚ ਫ਼ੈਸਲਾ

ਮਹਾਰਾਸ਼ਟਰ ਦੇ ਸਿਆਸੀ ਨਾਟਕ ਬਾਰੇ ਸੁਪਰੀਮ ਕੋਰਟ ਵੱਲੋਂ ਅੱਜ ਸਵੇਰੇ 10:30 ਵਜੇ ਫ਼ੈਸਲਾ ਸੁਣਾਇਆ ਜਾਵੇਗਾ। ਇਹ ਫ਼ੈਸਲਾ ਮਹਾਰਾਸ਼ਟਰ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਭਵਿੱਖ ਵੀ ਤੈਅ ਕਰੇਗਾ। ਮਹਾਰਾਸ਼ਟਰ ’ਚ ਸਨਿੱਚਰਵਾਰ ਸਵੇਰੇ ਅਚਾਨਕ ਭਾਜਪਾ ਦੀ ਅਗਵਾਈ ਹੇਠ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਅਤੇ ਰਾਸਟਰਵਾਦੀ ਕਾਂਗਰਸ ਪਾਰਟੀ ਦੇ ਅਜੀਤ ਪਵਾਰ ਨੂੰ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਵਿਰੁੱਧ ਸ਼ਿਵ ਸੈਨਾ, ਐੱਨਸੀਪੀ ਤੇ ਕਾਂਗਰਸ ਦੀ ਪਟੀਸ਼ਨ ਉੱਤੇ ਸੁਪਰੀਮ ਕੋਰਟ ’ਚ ਐਤਵਾਰ ਨੂੰ ਵਿਸ਼ੇਸ਼ ਸੁਣਵਾਈ ਦੌਰਾਨ ਮੁੱਦਈ ਪਾਰਟੀਆਂ ਦੇ ਗੱਠਜੋੜ ਨੇ ਕਿਹਾ ਕਿ ਜੇ ਭਾਜਪਾ ਕੋਲ ਬਹੁਮੱਤ ਹੈ, ਤਾਂ ਉਹ ਅੱਜ ਹੀ ਵਿਧਾਨ ਸਭਾ ਦੇ ਸਦਨ ’ਚ ਆਪਣਾ ਬਹੁਮੱਤ ਸਿੱਧ ਕਰ ਕੇ ਵਿਖਾਏ। ਤਿੰਨ ਪਾਰਟੀਆਂ – ਸ਼ਿਵ ਸੈਨਾ, ਐੱਨਸੀਪੀ ਤੇ ਕਾਂਗਰਸ ਦੇ ਗੱਠਜੋੜ ਵੱਲੋਂ ਪੇਸ਼ ਹੋਏ ਵਕੀਲ ਕਪਿਲ ਸਿੱਬਲ ਨੇ ਕੱਲ੍ਹ ਕਿਹਾ ਕਿ ਅਦਾਲਤ ਨੂੰ ਅੱਜ ਹੀ ਭਾਜਪਾ ਨੂੰ ਸਦਨ ’ਚ ਆਪਣਾ ਬਹੁਮੱਤ ਸਿੱਧ ਕਰਨ ਦਾ ਹੁਕਮ ਦੇਣਾ ਚਾਹੀਦਾ ਹੈ। ਜੇ ਭਾਜਪਾ ਕੋਲ ਬਹੁਮੱਤ ਹੈ, ਤਾਂ ਉਸ ਨੂੰ ਵਿਧਾਨ ਸਭਾ ’ਚ ਉਸ ਨੂੰ ਸਿੱਧ ਕਰਨਾ ਚਾਹੀਦਾ ਹੈ। ਜੇ ਉਹ ਦਾਅਵਾ ਨਹੀਂ ਕਰਦੇ, ਤਾਂ ਸਾਨੂੰ ਦਾਅਵਾ ਕਰਨ ਦੇਣਾ ਚਾਹੀਦਾ ਹੈ।

Total Views: 401 ,
Real Estate