65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਦਾ ਆਗਾਜ਼

ਸੁਲਤਾਨਪੁਰ ਲੋਧੀ, 5 ਦਸੰਬਰ (ਕੌੜਾ) –ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 65ਵੀਆਂ ਪੰਜਾਬ ਰਾਜ ਸਕੂਲ ਖੇਡਾਂ ਸਰਕਲ ਸਟਾਈਲ ਕਬੱਡੀ ਅੰਡਰ-19 (ਲੜਕੇ/ਲੜਕੀਆਂ) ਦਾ ਸ਼ਾਨਦਾਰ ਆਗਾਜ਼ ਵਿਧਾਇਕ ਸ। ਨਵਤੇਜ ਸਿੰਘ ਚੀਮਾ ਵੱਲੋਂ ਸਥਾਨਕ ਗੁਰੂ ਨਾਨਕ ਦੇਵ ਸਟੇਡੀਅਮ ਵਿਖੇ ਕੀਤਾ ਗਿਆ। 10 ਦਸੰਬਰ ਤੱਕ ਚੱਲਣ ਵਾਲੀਆਂ ਇਨਾਂ ਖੇਡਾਂ ਵਿਚ ਸ਼ਿਰਕਤ ਕਰਨ ਵਾਲੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਖੇਡਣ ਦਾ ਸੱਦਾ ਦਿੰਦਿਆਂ ਮੁੱਖ ਮਹਿਮਾਨ ਸ। ਚੀਮਾ ਨੇ ਕਿਹਾ ਕਿ ਖੇਡਾਂ ਮਨੁੱਖ ਦੇ ਵਿਕਾਸ ਤੇ ਤੰਦਰੁਸਤੀ ਲਈ ਬੇਹੱਦ ਜ਼ਰੂਰੀ ਹਨ। ਉਨਾਂ ਕਿਹਾ ਕਿ ਅਸੀਂ ਵਡਭਾਗੇ ਹਾਂ, ਜਿਨਾਂ ਨੇ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਮਾਗਮਾਂ ਨੂੰ ਸਫਲਤਾ ਪੂਰਵਕ ਮਨਾ ਕੇ ਆਸ਼ੀਰਵਾਦ ਪ੍ਰਾਪਤ ਕੀਤਾ ਹੈ ਅਤੇ ਹੁਣ ਉਨਾਂ ਸਮਾਗਮਾਂ ਨੂੰ ਸਮਰਪਿਤ ਸਟੇਟ ਖੇਡਾਂ ਕਰਵਾਉਣ ਜਾ ਰਹੇ ਹਨ। ਉਨਾਂ ਕਿਹਾ ਕਿ ਖਿਡਾਰੀਆਂ ਦੀ ਹਰ ਸੰਭਵ ਮਦਦ ਲਈ ਪੰਜਾਬ ਸਰਕਾਰ ਵੱਲੋਂ ਖੇਡ ਨੀਤੀ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। ਉਨਾਂ ਬੀਤੇ ਦਿਨੀਂ ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ ਦਾ ਆਗਾਜ਼ ਸੁਲਤਾਨਪੁਰ ਲੋਧੀ ਦੀ ਧਰਤੀ ਤੋਂ ਹੋਣ ਨੂੰ ਇਕ ਇਤਿਹਾਸਕ ਕਦਮ ਦੱਸਿਆ। ਸ। ਚੀਮਾ ਨੇ ਸਿੱਖਿਆ ਅਧਿਕਾਰੀਆਂ ਨੂੰ ਸਟੇਟ ਖੇਡਾਂ ਕਰਵਾਉਣ ਲਈ ਵਧਾਈ ਦਿੱਤੀ।
ਉਦਘਾਟਨੀ ਸਮਾਰੋਹ ਵਿਚ ਪੰਜਾਬ ਦੇ ਕਰੀਬ ਸਾਰੇ ਜ਼ਿਲਿਆਂ ਤੋਂ ਆਏ 350 ਦੇ ਲਗਭਗ ਖਿਡਾਰੀਆਂ ਨੇ ਮਾਰਚ ਪਾਸਟ ਕੀਤਾ ਅਤੇ ਖੇਡ ਭਾਵਨਾ ਨਾਲ ਖੇਡਣ ਦਾ ਪ੍ਰਣ ਲਿਆ। ਸਮਾਗਮ ਦੌਰਾਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੂਸੋਵਾਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਅਤੇ ਰਾਸ਼ਟਰ ਗਾਨ ਪੇਸ਼ ਕੀਤਾ ਗਿਆ। ਇਸ ਤੋਂ ਇਲਾਵਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਦੀਆਂ ਵਿਦਿਆਰਥਣਾਂ ਵੱਲੋਂ ਸ਼ਾਨਦਾਰ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਵੀ ਕੀਤੀ ਗਈ। ਇਸੇ ਤਰਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡਡਵਿੰਡੀ ਦੀਆਂ ਵਿਦਿਆਰਥਣਾਂ ਨੇ ਗਿੱਧੇ ਅਤੇ ਜਵਾਹਰ ਨਵੋਦਿਆ ਵਿਦਿਆਲਿਆ ਮਸੀਤਾਂ ਦੇ ਵਿਦਿਆਰਥੀਆਂ ਨੇ ਸੰਮੀ ਪੇਸ਼ ਕਰਕੇ ਵਾਹ-ਵਾਹ ਖੱਟੀ।
ਉਦਘਾਟਨੀ ਮੈਚ ਵਿਚ ਗੁਰਦਾਸਪੁਰ ਅਤੇ ਲੁਧਿਆਣਾ ਦੇ ਖਿਡਾਰੀਆਂ ਨੇ ਜ਼ਬਰਦਸਤ ਖੇਡ ਦਾ ਮੁਜ਼ਾਹਰਾ ਕੀਤਾ। ਜ਼ਿਕਰਯੋਗ ਹੈ ਕਿ 5 ਤੋਂ 7 ਦਸੰਬਰ ਤੱਕ ਲੜਕਿਆਂ ਦੀ ਕਬੱਡੀ ਸਰਕਲ ਸਟਾਈਲ 19 ਦੇ ਮੈਚ ਹੋਣਗੇ ਜਦਕਿ 8 ਤੋਂ 10 ਦਸੰਬਰ ਤੱਕ ਲੜਕੀਆਂ ਦੇ ਮੈਚ ਖੇਡੇ ਜਾਣਗੇ।
ਇਸ ਮੌਕੇ ਐਸ। ਡੀ। ਐਮ ਸੁਲਤਾਨਪੁਰ ਲੋਧੀ ਡਾ। ਚਾਰੂਮਿਤਾ, ਜ਼ਿਲਾ ਸਿੱਖਿਆ ਅਫ਼ਸਰ (ਸ) ਮੱਸਾ ਸਿੰਘ ਸਿੱਧੂ, ਜ਼ਿਲਾ ਸਿੱਖਿਆ ਅਫ਼ਸਰ (ਅ) ਗੁਰਭਜਨ ਸਿੰਘ ਲਸਾਨੀ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਬਿਕਰਮਜੀਤ ਸਿੰਘ ਥਿੰਦ, ਉੱਪ ਜ਼ਿਲਾ ਸਿੱਖਿਆ ਅਫ਼ਸਰ (ਸ) ਗੁਰਸ਼ਰਨ ਸਿੰਘ, ਕਾਰਜਕਾਰੀ ਸਹਾਇਕ ਖੇਡਾਂ ਸ੍ਰੀ ਸੁਖਵਿੰਦਰ ਸਿੰਘ ਖੱਸਣ, ਬੀ। ਡੀ। ਪੀ। ਓ ਗੁਰਪ੍ਰਤਾਪ ਸਿੰਘ ਗਿੱਲ, ਐਸ। ਐਚ। ਓ ਸਰਬਜੀਤ ਸਿੰਘ, ਨਗਰ ਕੌਂਸਲ ਪ੍ਰਧਾਨ ਅਸ਼ੋਕ ਮੋਗਲਾ, ਸਤਿੰਦਰ ਸਿੰਘ ਚੀਮਾ, ਰਵਿੰਦਰ ਰਵੀ, ਰਮੇਸ਼ ਡਡਵਿੰਡੀ, ਪਿ੍ਰੰਸੀਪਲ ਬਲਦੇਵ ਰਾਜ ਵਧਵਾ, ਪਿ੍ਰੰਸੀਪਲ ਸੁਖਬੀਰ ਸਿੰਘ, ਹੈੱਡਮਾਸਟਰ ਸੁਖਵੰਤ ਸਿੰਘ, ਲੈਕਚਰਾਰ ਲਖਪਤ ਰਾਏ, ਪਿ੍ਰੰਸੀਪਲ ਦਵਿੰਦਰਪਾਲ ਕੌਰ, ਪਿ੍ਰੰਸੀਪਲ ਲਖਬੀਰ ਸਿੰਘ, ਪਿ੍ਰੰਸੀਪਲ ਆਸ਼ਾ ਰਾਣੀ, ਪਿ੍ਰੰਸੀਪਲ ਭਜਨ ਸਿੰਘ, ਪਿ੍ਰੰਸੀਪਲ ਗੁਰਚਰਨ ਸਿੰਘ ਚਾਹਲ, ਪਿ੍ਰੰਸੀਪਲ ਬਲਵਿੰਦਰ ਸਿੰਘ ਬੱਟੂ, ਪਿ੍ਰੰਸੀਪਲ ਅੰਜੂ ਘਈ, ਤਰਸੇਮ ਸਿੰਘ ਮੋਮੀ, ਨੀਲਮ ਜੈਨ, ਕਸ਼ਮੀਰ ਸਿੰਘ, ਬਲਜਿੰਦਰ ਸਿੰਘ, ੳੂਸ਼ਾ ਰਾਣੀ, ਸੁਖਵਿੰਦਰ ਸਿੰਘ, ਮੰਗਤ ਸਿੰਘ, ਸੁਰਜੀਤ ਸਿੰਘ ਮੋਠਾਂਵਾਲ, ਪਰਮਜੀਤ ਸਿੰਘ, ਮਨਦੀਪ ਸਿੰਘ, ਜਗੀਰ ਸਿੰਘ, ਸੁਖਜਿੰਦਰ ਸਿੰਘ, ਕਰਮਜੀਤ ਕੌਰ ਭੁਲਾਣਾ, ਰਮਨਦੀਪ ਕੌਰ ਸੈਦਪੁਰ, ਪਿ੍ਰੰਸੀਪਲ ਇੰਦਰਜੀਤ ਸਿੰਘ, ਇੰਦਰਜੀਤ ਸਿੰਘ ਖੈਰਾ, ਜੋਤੀ ਮਹਿੰਦਰੂ, ਮਨਜਿੰਦਰ ਸਿੰਘ, ਕੁਲਜੀਤ ਸਿੰਘ ਬੱਲ, ਜਸਵਿੰਦਰ ਸਿੰਘ ਅਤੇ ਜ਼ਿਲੇ ਦੇ ਸਰੀਰਕ ਸਿੱਖਿਆ ਅਧਿਆਪਕਾਂ ਤੋਂ ਇਲਾਵਾ ਹੋਰ ਸ਼ਖਸੀਅਤਾਂ ਹਾਜ਼ਰ ਸਨ। ਮੰਚ ਸੰਚਾਲਨ ਸਟੇਟ ਐਵਾਡਰੀ ਸ੍ਰੀ ਰੋਸ਼ਨ ਖੈੜਾ ਅਤੇ ਸ। ਇੰਦਰਜੀਤ ਸਿੰਘ ਪੱਡਾ ਨੇ ਬਾਖੂਬੀ ਕੀਤਾ।

Total Views: 108 ,
Real Estate